ਲੋਕਤੰਤਰ ਦੇ ਇਤਿਹਾਸ ‘ਚ ਅੱਜ ਦੇ ਦਿਨ ਨੂੰ ਦੱਸਿਆ ਕਾਲਾ ਦਿਨ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਵਿਚ ਹੋਈ ਧੱਕਾ ਮੁੱਕੀ ਵਿਚ ਜ਼ਖ਼ਮੀ ਹੋਏ ‘ਆਪ’ ਵਿਧਾਇਕਾਂ ਨੂੰ ਸੈਕਟਰ 16 ਦੇ ਜਨਰਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ‘ਆਪ’ ਵਿਧਾਇਕਾਂ ਦਾ ਪਤਾ ਲੈਣ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਦੇ ਲੰਬੇ ਰਾਜਨੀਤਿਕ ਸਫਰ ਦੌਰਾਨ ਪਹਿਲੀ ਵਾਰ ਹੋਇਆ ਹੈ ਜਦ ਵਿਧਾਨ ਸਭਾ ਦੇ ਅੰਦਰ ਇਸ ਤਰੀਕੇ ਨਾਲ ਮਹਿਲਾ ਵਿਧਾਇਕਾਂ ਦੀ ਬੇਇੱਜਤੀ ਕੀਤੀ ਗਈ ਹੋਵੇ । ਬਾਦਲ ਨੇ ਇਸ ਨੂੰ ਲੋਕਤੰਤਰ ਦੇ ਇਤਿਹਾਸ ਦਾ ਕਾਲਾ ਦਿਨ ਕਰਾਰ ਦਿੰਦੇ ਹੋਏ ਕਿਹਾ ਕਿ ਉਹ ਪਾਰਟੀਬਾਜੀ ਵਿਚ ਵਿਸ਼ਵਾਸ ਨਹੀਂ ਰੱਖਦੇ । ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਜਿਸ ਵੀ ਵਿਧਾਇਕ ਨਾਲ ਬੁਰਾ ਸਲੂਕ ਹੋਇਆ, ਅਕਾਲੀ ਦਲ ਉਹਨਾਂ ਦੇ ਨਾਲ ਡਟ ਕੇ ਖੜੇਗਾ। ਜ਼ਿਕਰਯੋਗ ਹੈ ਕਿ ਆਪ ਵਿਧਾਇਕਾਂ ਨੂੰ ਸਦਨ ਵਿਚੋਂ ਜ਼ਬਰਦਸਤੀ ਮਾਰਸ਼ਲਾਂ ਵੱਲੋਂ ਬਾਹਰ ਕੱਢੇ ਜਾਣ ਦੌਰਾਨ ‘ਆਪ’ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਵੀ ਜ਼ਖਮੀ ਹੋ ਗਈ ਅਤੇ ਉਨ੍ਹਾਂ ਦੇ ਸਿਰ ਅਤੇ ਹੱਥ ‘ਤੇ ਸੱਟ ਲੱਗੀ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …