23.7 C
Toronto
Sunday, September 28, 2025
spot_img
Homeਪੰਜਾਬਵਿਧਾਨ ਸਭਾ 'ਚ ਹੋਇਆ ਜ਼ਬਰਦਸਤ ਹੰਗਾਮਾ

ਵਿਧਾਨ ਸਭਾ ‘ਚ ਹੋਇਆ ਜ਼ਬਰਦਸਤ ਹੰਗਾਮਾ

ਧੱਕਾ ਮੁੱਕੀ ਦੌਰਾਨ ‘ਆਪ’ ਦੇ ਵਿਧਾਇਕ ਪਿਰਮਲ ਸਿੰਘ ਦੀ ਪੱਗ ਲੱਥੀ, ਵਿਧਾਇਕਾ ਸਰਬਜੀਤ ਕੌਰ ਮਾਣੂਕੇ ਵੀ ਜ਼ਖ਼ਮੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿੱਚ ਅੱਜ ਫਿਰ ਜ਼ਬਰਦਸਤ ਹੰਗਾਮਾ ਹੋਇਆ। ਇਸ ਹੰਗਾਮੇ ਵਿੱਚ ‘ਆਪ’ ਵਿਧਾਇਕ ਪਿਰਮਿਲ ਸਿੰਘ ਦੀ ਪੱਗ ਵੀ ਲਹਿ ਗਈ ਅਤੇ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਸਿਮਰਜੀਤ ਬੈਂਸ ਨੇ ਵਿਧਾਨ ਸਭਾ ਦੇ ਗੇਟ ‘ਤੇ ਧਰਨਾ ਲਾ ਦਿੱਤਾ । ਦੋਵਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਉਨ੍ਹਾਂ ਨੂੰ ਵਿਧਾਨ ਸਭਾ ਅੰਦਰ ਨਹੀਂ ਜਾਣ ਦਿੱਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ।
ਵਿਧਾਨ ਸਭਾ ਦੇ ਸਪੀਕਰ ਨੇ ‘ਆਪ’ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਭਾਈਵਾਲ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਨੂੰ ਵਿਧਾਨ ਸਭਾ ਵਿੱਚ ਦਾਖਲ ਨਹੀਂ ਹੋਣ ਦਿੱਤਾ। ਇਸ ਨੂੰ ਲੈ ਕੇ ਖਹਿਰਾ ਤੇ ਬੈਂਸ ਨੇ ਵਿਧਾਨ ਸਭਾ ਦੇ ਗੇਟ ਬਾਹਰ ਧਰਨਾ ਲਾਇਆ। ਖਹਿਰਾ ਤੇ ਬੈਂਸ ਨੇ ਦੋਸ਼ ਲਾਇਆ ਸੀ ਕਿ ਸਪੀਕਰ ਦੇ ਜਵਾਈ ਧਰੁਵ ਕੰਵਰ ਦਾ ਵੀ ਮਾਈਨਿੰਗ ਦਾ ਕਾਰੋਬਾਰ ਹੈ। ‘ਆਪ’ ਦੇ ਸਾਰੇ ਵਿਧਾਇਕ ਖਹਿਰਾ ਤੇ ਬੈਂਸ ਦੇ ਹੱਕ ਪ੍ਰਦਰਸ਼ਨ ਕਰ ਰਹੇ ਸਨ। ਸ਼ੋਰ-ਸ਼ਰਾਬੇ ਮਗਰੋਂ ਸਪੀਕਰ ਨੇ ‘ਆਪ’ ਵਿਧਾਇਕਾਂ ਨੂੰ ਸਦਨ ਵਿੱਚੋਂ ਬਾਹਰ ਕਰਨ ਦਾ ਹੁਕਮ ਦੇ ਦਿੱਤਾ। ਮਾਰਸ਼ਲਾਂ ਨੇ ਉਨ੍ਹਾਂ ਨੂੰ ਸਦਨ ਵਿੱਚੋਂ ਬਾਹਰ ਕੱਢ ਦਿੱਤਾ। ਇਸ ਦੌਰਾਨ ਹੋਈ ਧੱਕਾ-ਮੁੱਕੀ ਵਿੱਚ ‘ਆਪ’ ਵਿਧਾਇਕ ਪਿਰਮਿਲ ਸਿੰਘ ਦੀ ਪੱਗ ਲਹਿ ਗਈ।

RELATED ARTICLES
POPULAR POSTS