ਜਾਟ ਆਗੂਆਂ ਦੀ ਮੰਗ, ਅੰਦੋਲਨ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ
ਰੋਹਤਕ/ਬਿਊਰੋ ਨਿਊਜ਼
ਹਰਿਆਣਾ ਦੇ ਜਾਟਾਂ ਵੱਲੋਂ ਫਿਰ ਤੋਂ ਅੰਦੋਲਨ ਕਰਨ ਦੀ ਧਮਕੀ ਦਿੱਤੀ ਗਈ ਹੈ। ਜਾਟ ਆਗੂਆਂ ਨੇ ਸਰਕਾਰ ਨੂੰ 72 ਘੰਟੇ ਦਾ ਅਲਟੀਮੇਟਮ ਦਿੱਤਾ ਹੈ। ਸਰਕਾਰ ਵੱਲੋਂ ਰਾਖਵੇਂਕਰਨ ਦੀ ਮੰਗ ਨਾ ਮੰਨੇ ਜਾਣ ‘ਤੇ ਦੋਬਾਰਾ ਅੰਦੋਲਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਟ ਆਗੂਆਂ ਦੀ ਮੰਗ ਹੈ ਕਿ ਅੰਦੋਲਨ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰ ਵਾਲਿਆਂ ਨੂੰ ਮੁਆਵਜਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਅੰਦੋਲਨ ਦੌਰਾਨ ਗ੍ਰਿਫਤਾਰ ਵਿਅਕਤੀਆਂ ਨੂੰ ਰਿਹਾਅ ਕੀਤਾ ਜਾਵੇ। ਕੁੱਟਮਾਰ ਕਰਨ ਵਾਲੇ ਪੁਲਿਸ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਵੇ । ਇਸ ਦੇ ਨਾਲ ਹੀ ਸੰਸਦ ਮੈਂਬਰ ਰਾਜ ਕੁਮਾਰ ਸੈਣੀ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਜਾਟਾਂ ਵੱਲੋਂ ਓਬੀਸੀ ਕੋਟੇ ਤਹਿਤ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਹੋਇਆ ਅੰਦੋਲਨ ਹਿੰਸਕ ਰੂਪ ਧਾਰ ਗਿਆ ਸੀ ਤੇ ਸੂਬੇ ਨੂੰ 40 ਹਜ਼ਾਰ ਕਰੋੜ ਦੇ ਕਰੀਬ ਨੁਕਸਾਨ ਹੋਇਆ ਸੀ। ਇਸ ਦੌਰਾਨ ਕਰੀਬ ਦੋ ਦਰਜਨ ਵਿਅਕਤੀਆਂ ਦੀ ਜਾਨ ਵੀ ਚਲੀ ਗਈ ਸੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …