Breaking News
Home / ਦੁਨੀਆ / ਮੋਦੀ ਅਤੇ ਟਰੰਪ ਦੀ ਮਿਲਣੀ ਦੌਰਾਨ ਅਮਰੀਕੀ ਸਿੱਖ ਜਥੇਬੰਦੀਆਂ ਵੱਲੋਂ ਵਾਈਟ ਹਾਊਸ ਸਾਹਮਣੇ 26 ਜੂਨ ਨੂੰ ਕੀਤਾ ਜਾਵੇਗਾ ਵਿਰੋਧ ਪ੍ਰਦਰਸ਼ਨ

ਮੋਦੀ ਅਤੇ ਟਰੰਪ ਦੀ ਮਿਲਣੀ ਦੌਰਾਨ ਅਮਰੀਕੀ ਸਿੱਖ ਜਥੇਬੰਦੀਆਂ ਵੱਲੋਂ ਵਾਈਟ ਹਾਊਸ ਸਾਹਮਣੇ 26 ਜੂਨ ਨੂੰ ਕੀਤਾ ਜਾਵੇਗਾ ਵਿਰੋਧ ਪ੍ਰਦਰਸ਼ਨ

ਵਾਸ਼ਿੰਗਟਨ ਡੀ.ਸੀ./ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਦੇ ‘ਤੇ 26 ਜੂਨ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਹੋ ਰਹੀ ਮਿਲਣੀ ਦੌਰਾਨ ਅਮਰੀਕਾ ਦੀਆਂ ਸਿੱਖ ਜੱਥੇਬੰਦੀਆਂ ਜਿਨ੍ਹਾਂ ਵਿਚ ਸਿੱਖ ਫਾਰ ਜਸਟਿਸ, ਸਿੱਖ ਯੂਥ ਆਫ ਅਮਰੀਕਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦੁਆਬਾ ਸਿੱਖ ਐਸੋਸੀਏਸ਼ਨ, ਈਸਟ ਕੋਸਟ ਕੋਆਰਡੀਨੇਸ਼ਨ ਕਮੇਟੀ, ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ, ਗੁਰਦੁਆਰਾ ਸਿੰਘ ਸਭਾ ਫੇਅਰ ਫੈਕਸ ਵਰਜੀਨੀਆ, ਸਾਂਝੇ ਤੌਰ ‘ਤੇ 26 ਜੂਨ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦਰਮਿਆਨ ਹੋਣ ਵਾਲੀ ਟਰੰਪ ਮੋਦੀ ਮਿਲਣੀ ਦਾ ਵਿਰੋਧ ਕਰੇਗੀ। ਆਜਾਦ ਪੰਜਾਬ ਰੈਲੀ ਨਾਂ ਦੇ ਟਾਈਟਲ ਹੇਠ ਸਮੂਹ ਸਿੱਖ ਜਥੇਬੰਦੀਆਂ ਵਾਈਟ ਹਾਊਸ ਦੇ ਸਾਹਮਣੇ ਭਾਰੀ ਵਿਰੋਧ ਪ੍ਰਦਰਸ਼ਨ ਦਾ ਫੈਸਲਾ ਕੀਤਾ ਹੈ। ਸਿੱਖਸ ਫਾਰ ਜਸਟਿਸ ਵੱਲੋਂ ਜਾਰੀ ਬਿਆਨ ਮੁਤਾਬਕ ਸਿੱਖਾਂ ਦੀ ਵੱਖਰੀ ਪਹਿਚਾਣ ਕਾਇਮ ਕਰਨ ਲਈ ਇਹ ਸੰਘਰਸ਼ ਵਿੱਢਿਆ ਗਿਆ ਜਿਸ ਨੂੰ ਭਾਰਤੀ ਕਾਨੂੰਨ ਹਿੰਦੂ ਧਰਮ ਦਾ ਹਿੰਸਾ ਮੰਨਦਾ ਹੈ। ਅਮਰੀਕਾ ਸਿੱਖ ਜਥੇਬੰਦੀਆਂ ਦਾ ਵਿਰੋਧ ਭਾਰਤੀ ਸੰਵਿਧਾਨ ਦੀ ਧਾਰਾ 25 ਬੀ.ਨੂੰ ਲੈ ਕੇ ਹੈ ਜੋ ਸਿੱਖਾਂ ਨੂੰ ਹਿੰਦੂ ਧਰਮ ਦਾ ਹਿੱਸਾ ਮੰਨਦੀ ਹੈ, ਜਦਕਿ 2005 ਵਿੱਚ ਸੁਪਰੀਮ ਕੋਰਟ ਦੇ ਇੱਕ ਬੈਚ ਨੇ ਜਿਸ ਦੀ ਪ੍ਰਧਾਨਗੀ ਉਸ ਸਮੇਂ ਦੇ ਚੀਫ ਜਸਟਿਸ ਆਰ.ਸੀ.ਲੋਹਾਈ ਕਰ ਰਹੇ ਸਨ ਨੇ ਆਪਣੀ ਟਿੱਪਣੀ ਵਿੱਚ ਕਿਹਾ ਸੀ ਕਿ ਸਿੱਖ ਅਤੇ ਜੈਨ ਧਰਮ ਦੇ ਲੋਕ ਹਿੰਦੂ ਧਰਮ ਦਾ ਹੀ ਇਕ ਬਦਲਵਾਂ ਰੂਪ ਹਨ।
ਸਿੱਖਸ ਫਾਰ ਜਸਟਿਸ ਨੇ ਕਿਹਾ ਕਿ ਉਹ ਰਾਸਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਆਪਣੀਆਂ ਚਿੰਤਾਵਾਂ ਦਾ ਪ੍ਰਗਟਾਵਾਂ ਕਰਨਗੇ ਅਤੇ ਸਿੱਖਾਂ ਦੀ ਵੱਖਰੀ ਪਹਿਚਾਣ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣਗੇ ।

Check Also

ਪੰਜ ਸਾਲਾਂ ‘ਚ 27 ਲੱਖ ਪਾਕਿਸਤਾਨੀਆਂ ਦੇ ਡੇਟਾ ‘ਚ ਸੰਨ੍ਹ

ਕੌਮੀ ਡੇਟਾਬੇਸ ਤੇ ਰਜਿਸਟ੍ਰੇਸ਼ਨ ਅਥਾਰਿਟੀ ਤੋਂ ਡੇਟਾ ਲੀਕ ਹੋਣ ਦਾ ਦਾਅਵਾ ਸੀਨੀਅਰ ਅਧਿਕਾਰੀਆਂ ਖਿਲਾਫ਼ ਕਾਰਵਾਈ …