ਨਵੀਂ ਦਿੱਲੀ : ਕਾਂਗਰਸ ਅਤੇ ਦੂਜੇ ਵਿਰੋਧੀ ਦਲਾਂ ਨੇ ਰਾਸ਼ਟਰਪਤੀ ਅਹੁਦੇ ਲਈ ਸਾਂਝੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਮੀਟਿੰਗ ਵਿਚ ਚਰਚਾ ਕਰਨ ਤੋਂ ਬਾਅਦ ਸੋਨੀਆ ਗਾਂਧੀ ਨੇ ਮੀਰਾ ਕੁਮਾਰ ਦੇ ਨਾਮ ਦਾ ਐਲਾਨ ਕੀਤਾ ਹੈ। ਹੁਣ ਰਾਸ਼ਟਰਪਤੀ ਦੇ ਅਹੁਦੇ ਲਈ ਮੁਕਾਬਲਾ ਦਲਿਤ ਬਨਾਮ ਦਲਿਤ ਹੋ ਗਿਆ ਹੈ। ਚੇਤੇ ਰਹੇ ਕਿ ਭਾਜਪਾ ਨੇ ਪਹਿਲਾਂ ਹੀ ਰਾਮਨਾਥ ਕੋਵਿੰਦ ਦੇ ਨਾਮ ਦਾ ਐਲਾਨ ਕੀਤਾ ਹੋਇਆ ਹੈ। ਕੋਵਿੰਦ ਦੇ ਨਾਮ ਦੇ ਐਲਾਨ ਤੋਂ ਪਹਿਲਾਂ ਭਾਜਪਾ ਨੇ ਕਾਂਗਰਸ ਸਮੇਤ ਦੂਜੀਆਂ ਵਿਰੋਧੀ ਪਾਰਟੀਆਂ ਤੋਂ ਸਮਰਥਨ ਮੰਗਿਆ ਸੀ, ਜਿਸਦਾ ਵਿਰੋਧੀ ਦਲਾਂ ਨੇ ਇਹ ਕਹਿੰਦੇ ਹੋਏ ਵਿਰੋਧ ਕੀਤਾ ਸੀ ਕਿ ਉਨ੍ਹਾਂ ਨੇ ਉਮੀਦਵਾਰ ਦਾ ਨਾਮ ਨਹੀਂ ਦੱਸਿਆ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …