ਅੰਮ੍ਰਿਤਸਰ/ਬਿਊਰੋ ਨਿਊਜ਼ : ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਕਿਸੇ ਡੇਰਾ ਪ੍ਰੇਮੀ ਵਿਅਕਤੀ ਨੇ ਜਾਨੋਂ ਮਾਰਨ ਦੀ ਧਮਕੀ ਦੀ ਚਿੱਠੀ ਲਿਖੀ ਹੈ। ਚਿੱਠੀ ਵਿੱਚ ਲਿਖਿਆ ਹੈ ਕਿ ਜੇ ਉਸ ਵਿੱਚ ਹਿੰਮਤ ਹੈ ਤਾਂ ਉਹ ਸਿਰਸੇ ਵਿੱਚ ਸਮਾਗਮ ਕਰਕੇ ਦਿਖਾਏ ਨਹੀਂ ਤਾਂ ਉਹ ਡੇਰੇ ਆ ਕੇ ਆਪਣੀਆਂ ਗਲਤੀਆਂ ਦੀ ਮੁਆਫੀ ਮੰਗੇ। ਇਹ ਜਾਣਕਾਰੀ ਗਿਆਨੀ ਗੁਰਮੁਖ ਸਿੰਘ ਨੇ ਖੁਦ ਐਸਜੀਪੀਸੀ ਤੇ ਪੁਲਿਸ ਨੂੰ ਦਿੱਤੀ ਹੈ। ਚਿੱਠੀ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹੁੰਦਿਆਂ ਗੁਰਮੁੱਖ ਸਿੰਘ ਵੱਲੋਂ ਡੇਰਾ ਸਿਰਸਾ ਦੇ ਹੁੰਦੇ ਨਾਮ ਚਰਚਾ ਸਮਾਗਮ ਰੋਕੇ ਜਾਣ ਦਾ ਖਾਸ ਜ਼ਿਕਰ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਗਿਆਨੀ ਗੁਰਮੁਖ ਸਿੰਘ ਇਸ ਸਮੇਂ ਹਰਿਆਣਾ ਦੇ ਗੁਰਦੁਆਰਾ ਧਮਧਾਨ ਸਾਹਿਬ ਮੁੱਖ ਗ੍ਰੰਥੀ ਵਜੋਂ ਤਾਇਨਾਤ ਹਨ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …