Breaking News
Home / ਪੰਜਾਬ / ਉਪਕਾਰ ਸਿੰਘ ਸੰਧੂ ਹੋ ਸਕਦੇ ਹਨ ‘ਆਪ’ ਵਿਚ ਸ਼ਾਮਲ

ਉਪਕਾਰ ਸਿੰਘ ਸੰਧੂ ਹੋ ਸਕਦੇ ਹਨ ‘ਆਪ’ ਵਿਚ ਸ਼ਾਮਲ

aapਪੇਡਾ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ ਸੰਧੂ
ਅੰਮ੍ਰਿਤਸਰ/ਬਿਊਰੋ ਨਿਊਜ਼
ਪੇਡਾ ਦੇ ਚੇਅਰਮੈਨ ਰਹਿ ਚੁੱਕੇ ਅਕਾਲੀ ਆਗੂ ਉਪਕਾਰ ਸਿੰਘ ਸੰਧੂ ਜਲਦ ਹੀ ਅਕਾਲੀ ਦਲ ਦੀ ਤੱਕੜੀ ਛੱਡ ‘ਆਪ’ ਦਾ ਝਾੜੂ ਫੜ ਸਕਦੇ ਹਨ। ਜ਼ਿਕਰਯੋਗ ਹੈ ਕਿ ਉਪਕਾਰ ਸਿੰਘ ਸੰਧੂ ਵੱਲੋਂ ਪੰਜਾਬ ਵਿੱਚ ਬਰਗਾੜੀ ਤੇ ਕਈ ਹੋਰ ਥਾਵਾਂ ‘ਤੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਰੋਸ ਵਜੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਪੇਡਾ ਦੇ ਚੇਅਰਮੈਨ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਬਾਅਦ ਵਿੱਚ ਅਕਾਲੀ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਮੁੜ ਅਕਾਲੀ ਦਲ ਵਿੱਚ ਸ਼ਾਮਲ ਕਰ ਲਿਆ ਗਿਆ ਸੀ ਪਰ ਕੁਝ ਹੀ ਦੇਰ ਬਾਅਦ ਉਨ੍ਹਾਂ ਦੀ ਥਾਂ ਗੁਰਪ੍ਰਤਾਪ ਸਿੰਘ ਟਿੱਕਾ ਨੂੰ ਅੰਮ੍ਰਿਤਸਰ ਜ਼ਿਲ੍ਹਾ ਅਕਾਲੀ ਦਲ ਦੀ ਕਮਾਨ ਸੌਂਪ ਦਿੱਤੀ ਗਈ। ਟਿੱਕਾ ਨੂੰ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਅੰਮ੍ਰਿਤਸਰ ਦਾ ਪ੍ਰਧਾਨ ਬਣਾਉਣ ਤੋਂ ਬਾਅਦ ਸੰਧੂ ਕਾਫੀ ਸਮਾਂ ਰਾਜਸੀ ਸਮਾਗਮਾਂ ਤੋਂ ਦੂਰ ਰਹਿ ਰਹੇ ਸਨ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਉਪਕਾਰ ਸੰਧੂ ਨੇ ਕਿਹਾ ਕਿ ਇਸ ਸਵਾਲ ਦਾ ਜਵਾਬ ਜਲਦ ਹੀ ਮਿਲ ਜਾਵੇਗਾ। ਇਸ ਤੋਂ ਸਾਫ਼ ਹੈ ਕਿ ਉਪਕਾਰ ਸੰਧੂ ਜਲਦ ਹੀ ਆਮ ਆਦਮੀ ਪਾਰਟੀ ਦੇ ਸਮਾਗਮਾਂ ਵਿੱਚ ਨਜ਼ਰ ਆਉਣਗੇ।

Check Also

ਹੁਸ਼ਿਆਰਪੁਰ ਤੋਂ 4 ਵਾਰ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਦਿਹਾਂਤ

3 ਵਾਰ ਕਾਂਗਰਸ ਅਤੇ 1 ਵਾਰ ਭਾਜਪਾ ਦੀ ਟਿਕਟ ’ਤੇ ਜਿੱਤੀ ਸੀ ਚੋਣ ਹੁਸ਼ਿਆਰਪੁਰ/ਬਿਊਰੋ ਨਿਊਜ਼ …