Breaking News
Home / ਪੰਜਾਬ / ਦਲਜੀਤ ਸਿੰਘ ਦੀ ਨਵੀਂ ਪੰਜਾਬੀ ਫਿਲਮ ‘ਸੁਪਰ ਸਿੰਘ’ ਵਿਵਾਦਾਂ ‘ਚ ਘਿਰੀ

ਦਲਜੀਤ ਸਿੰਘ ਦੀ ਨਵੀਂ ਪੰਜਾਬੀ ਫਿਲਮ ‘ਸੁਪਰ ਸਿੰਘ’ ਵਿਵਾਦਾਂ ‘ਚ ਘਿਰੀ

ਜਲੰਧਰ : ਦਿਲਜੀਤ ਦੁਸਾਂਝ ਦੀ ਪੰਜਾਬੀ ਫਿਲਮ ‘ਸੁਪਰ ਸਿੰਘ’ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਬਾਰੇ ਫਿਲਮਾਏ ਕੁਝ ਦ੍ਰਿਸ਼ਾਂ ਕਾਰਨ ਵਿਵਾਦਾਂ ਵਿੱਚ ਘਿਰਦੀ ਜਾ ਰਹੀ ਹੈ।  ਇਸ ਫਿਲਮ ਵਿੱਚ ਦਰਬਾਰ ਸਾਹਿਬ ਵੱਲ ਛੱਡੀ ਮਿਜ਼ਾਈਲ ਦੇ ਦ੍ਰਿਸ਼ਾਂ ‘ਤੇ ਦਰਸ਼ਕਾਂ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਿੱਖ ਵਿਦਵਾਨਾਂ ਨੇ ਵੀ ਦਸਤਾਰ ਨਾਲ ਜੋੜ ਕੇ ਦਿਖਾਈਆਂ ਕਰਾਮਾਤਾਂ ਨੂੰ ਗ਼ਲਤ ਕਰਾਰ ਦਿੱਤਾ ਹੈ, ਹਾਲਾਂਕਿ ਫਿਲਮ ਵਿੱਚ ਸਿੱਖ ਵਿਚਾਰਧਾਰਾ ਦੀ ਸਿਫ਼ਤ ਕੀਤੀ ਹੈ ਤੇ ਦਸਤਾਰ ਦੀ ਮਹੱਤਤਾ ਦੱਸੀ ਗਈ ਹੈ। ਫਿਲਮ ਵੇਖਣ ਵਾਲੇ ਇੱਕ ਨੌਜਵਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਫਿਲਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਜ਼ਾਈਲ ਮਾਰ ਕੇ ਤਬਾਹ ਕਰਨ ਅਤੇ ਹਰਿਮੰਦਰ ਸਾਹਿਬ ਵੱਲ ਮਿਜ਼ਾਈਲ ਛੱਡਣ ਵਰਗੇ ਡਾਇਲਾਗ ਬੋਲੇ ਗਏ ਹਨ, ਜਿਸ ਕਾਰਨ ਸਿੱਖ ਸੰਗਤ ਵਿੱਚ ਰੋਸ ਹੈ। ਜਤਿੰਦਰ ਸਿੰਘ ਨੇ ਦੱਸਿਆ ਕਿ ਫਿਲਮ ਦੇ ਅਖ਼ੀਰ ਵਿੱਚ ਦਰਬਾਰ ਸਾਹਿਬ ਵੱਲ ਮਿਜ਼ਾਈਲ ਵੀ ਛੱਡੀ ਦਿਖਾਈ ਗਈ ਹੈ ਤੇ ਦਿਲਜੀਤ ਦੁਸਾਂਝ ਨੂੰ ਉਸ ਮਿਜ਼ਾਈਲ ਨੂੰ ਦਰਬਾਰ ਸਾਹਿਬ ਦੇ ਠੀਕ ਉਪਰੋਂ ਵਾਪਸ ਮੋੜ ਕੇ ਦਰਬਾਰ ਸਾਹਿਬ ਦੇ ਰਾਖੇ ਵਜੋਂ ਦਿਖਾਇਆ ਗਿਆ ਹੈ।
ਪੰਜਾਬੀ ਫਿਲਮ ‘ਸੁਪਰ ਸਿੰਘ’ ਵਿੱਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਦ੍ਰਿਸ਼ਾਂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੰਭੀਰ ਨੋਟਿਸ ਲੈਂਦਿਆਂ ਜਾਂਚ ਕਮੇਟੀ ਬਣਾਈ ਹੈ। ਇਸ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਮੀਤ ਸਕੱਤਰ ਸਿਮਰਜੀਤ ਸਿੰਘ ਤੇ ਧਾਰਮਿਕ ਪ੍ਰੀਖਿਆ ਦੇ ਇੰਚਾਰਜ ਸੁਖਦੇਵ ਸਿੰਘ (ਕੋਆਰਡੀਨੇਟਰ) ਸ਼ਾਮਲ ਹਨ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …