ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਸੱਤਾਧਾਰੀ ਤੇ ਵਿਰੋਧੀ ਧਿਰ ‘ਚ ਉਦੋਂ ਤਲਖ ਕਲਾਮੀ ਹੋਈ ਜਦੋਂ ਸਰਕਾਰ ਨੇ ਪਿਛਲੀ ਸਰਕਾਰ ਦੀ ਵਿੱਤੀ ਬਾਰੇ ਵਾੲ੍ਹੀਟ ਪੇਪਰ ਸਦਨ ਵਿਚ ਪੇਸ਼ ਕੀਤਾ। ਵਿਰੋਧੀ ਧਿਰ ਅਕਾਲੀ ਦਲ ਨੇ ਇਸ ਨੂੰ ‘ਸਾਫ ਝੂਠ’ ਕਰਾਰ ਦਿੰਦਿਆਂ ਸਦਨ ਵਿਚੋਂ ਵਾਕ ਆਊਟ ਕੀਤਾ।
ਸਰਕਾਰ ਵਲੋਂ ਪੇਸ਼ ਕੀਤੇ ਗਏ ਵਾੲ੍ਹੀਟ ਪੇਪਰ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੀ ਸਾਬਕਾ ਅਕਾਲੀ ਦਲ-ਭਾਜਪਾ ਸਰਕਾਰ ਨੇ ਵਿੱਤੀ ਸਾਧਨਾਂ ਨੂੰ ਬੁਰੀ ਤਰ੍ਹਾਂ ਲੁੱਟਿਆ। ਇਸ ਦੇ ਮੁਕਾਬਲੇ ਪਰਮਿੰਦਰ ਸਿੰਘ ਢੀਂਡਸਾ ਨੇ ਆਪਣਾ ਵਾੲ੍ਹੀਟ ਪੇਪਰ ਜਾਰੀ ਕਰਦਿਆਂ ਸਰਕਾਰ ਦੇ ਵਾੲ੍ਹੀਟ ਪੇਪਰ ਨੂੰ ਝੂਠ ਕਰਾਰ ਦਿੰਦਿਆਂ ਆਪਣੇ ਦਸਤਾਵੇਜ਼ ਸਦਨ ਵਿਚ ਪੇਸ਼ ਕਰਦਿਆਂ ਇਨ੍ਹਾਂ ਨੂੰ ਸਹੀ ਕਰਾਰ ਦਿੱਤਾ। ਉਹਨਾਂ ਕਿਹਾ ਕਿ ਸਾਡੇ ਵਲੋਂ ਪੇਸ਼ ਕੀਤਾ ਵਾੲ੍ਹੀਟ ਪੇਪਰ 2012-17 ਤੱਕ ਦੀ ਸਹੀ ਤਸਵੀਰ ਪੇਸ਼ ਕਰਦਾ ਹੈ। ਸਰਕਾਰ ਵਲੋਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਾੲ੍ਹੀਟ ਪੇਪਰ ਪੇਸ਼ ਕੀਤਾ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …