ਰੋਸ ਪ੍ਰਦਰਸ਼ਨ ਵਿਚ ਗੈਰ ਸਿੱਖ ਵੀ ਪੱਗਾਂ ਬੰਨ੍ਹ ਕੇ ਹੋਏ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਵਿੱਚ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਤੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਅੱਜ ਸੈਸ਼ਨ ਦੌਰਾਨ ਦਸਤਾਰ ਮਾਮਲੇ ‘ਤੇ ਲਗਾਤਾਰ ਹੰਗਾਮਾ ਕੀਤਾ। ਇਨ੍ਹਾਂ ਸਾਰੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਮਾਰਸ਼ਲਾਂ ਦੀ ਕਾਰਵਾਈ ਨੂੰ ਸਿੱਖ ਸਿਧਾਂਤਾਂ ਦੀ ਉਲੰਘਣਾ ਕਰਾਰ ਦਿੰਦਿਆਂ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਵਿਚ ਅਕਾਲੀ ਦਲ ਤੇ ਗੈਰ ਸਿੱਖ ਵਿਧਾਇਕ ਵੀ ਪੱਗਾਂ ਬੰਨ੍ਹ ਕੇ ਸ਼ਾਮਲ ਹੋਏ। ਅਕਾਲੀ-ਭਾਜਪਾ ਦੇ ਸਾਰੇ ਵਿਧਾਇਕਾਂ ਨੇ ਕਾਲੇ ਕੋਟ ਪਾਏ ਹੋਏ ਸਨ। ਚੇਤੇ ਰਹੇ ਕਿ ਲੰਘੇ ਕੱਲ੍ਹ ਸਪੀਕਰ ਦੇ ਹੁਕਮਾਂ ਮੁਤਾਬਕ ‘ਆਪ’ ਦੇ ਵਿਧਾਇਕਾਂ ਨੂੰ ਜ਼ਬਰਦਸਤੀ ਸੈਸ਼ਨ ਵਿਚੋਂ ਬਾਹਰ ਕੱਢਿਆ ਗਿਆ ਸੀ। ਇਸ ਦੌਰਾਨ ‘ਆਪ’ ਵਿਧਾਇਕਾਂ ਦੀ ਕੁੱਟਮਾਰ ਕਰਨ ਤੋਂ ਇਲਾਵਾ ਪਿਰਮਲ ਸਿੰਘ, ਮਨਜੀਤ ਸਿੰਘ ਬਿਲਾਸਪੁਰ, ਜੈਕਿਸ਼ਨ ਸਿੰਘ ਰੋੜੀ ਤੇ ਅਮਰਜੀਤ ਸਿੰਘ ਸੰਦੋਆ ਦੀਆਂ ਪੱਗਾਂ ਲਹਿ ਗਈਆਂ ਸਨ। ਵਿਧਾਨ ਸਭਾ ਦੇ ਮਾਰਸ਼ਲਾਂ ਦੀ ਇਸ ਕਾਰਵਾਈ ਦੀ ਹਰ ਪਾਸੇ ਨਿੰਦਾ ਹੋਈ ਹੈ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …