Breaking News
Home / ਪੰਜਾਬ / ਸਰਹੱਦੀ ਜ਼ਿਲ੍ਹਿਆਂ ‘ਚ ਹਾਈ ਅਲਰਟ

ਸਰਹੱਦੀ ਜ਼ਿਲ੍ਹਿਆਂ ‘ਚ ਹਾਈ ਅਲਰਟ

ਪਾਕਿ ਸਮਰਥਕ ਅੱਤਵਾਦੀ ਹਮਲਾ ਕਰਨ ਦੀ ਤਾਕ ‘ਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ ਤੇ ਗੁਰਦਾਸਪੁਰ ਵਿੱਚ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ਕਰ ਦਿੱਤਾ ਗਿਆ ਹੈ। ਅਜਿਹੀ ਖ਼ੁਫ਼ੀਆ ਸੂਚਨਾ ਹੈ ਕਿ ਪਾਕਿਸਤਾਨ ਸਮਰਥਕ ਅੱਤਵਾਦੀ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਹਨ। ਗੁਰਦਾਸਪੁਰ ਦੇ ਐਸਐਸਪੀ ਨੇ ਜਾਣਕਾਰੀ ਦਿੱਤੀ ਕਿ ਖੁਫੀਆ ਸੂਚਨਾ ਤੋਂ ਬਾਅਦ ਅਸੀਂ ਅਲਰਟ ਉੱਤੇ ਹਾਂ।
ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਐਸਐਸਪੀ ਨੇ ਕਿਹਾ ਕਿ ਉਹ ਵਾਹਨਾਂ ਦੀ ਤਲਾਸ਼ੀ ਲੈ ਰਹੇ ਹਨ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨਾਂ ਤੇ ਬੱਸ ਅੱਡਿਆਂ ਉੱਤੇ ਤਲਾਸ਼ੀ ਲਈ ਜਾ ਰਹੀ ਹੈ। ਪਠਾਨਕੋਟ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਕਿਹਾ ਹੈ ਕਿ ਪੁਲਿਸ ਦੇਸ਼ ਵਿਰੋਧੀ ਤੱਤਾਂ ਦੀ ਕੋਸ਼ਿਸ਼ ਨਾਕਾਮ ਕਰਨ ਲਈ ਪੂਰੀ ਤਰ੍ਹਾਂ ਅਲਰਟ ‘ਤੇ ਹੈ। ਪੰਜਾਬ ਪੁਲਿਸ ਨੇ ਅਜਿਹੇ ਕਿਸੇ ਵੀ ਖ਼ਤਰੇ ਨਾਲ ਨਿਪਟਣ ਲਈ ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਨੌਂ ਬੁਲੇਟਪਰੂਫ ਟਰੈਕਟਰ ਭੇਜ ਦਿੱਤੇ ਹਨ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …