ਚੰਡੀਗੜ੍ਹ/ਬਿਊਰੋ ਨਿਊਜ਼
ਰਾਜ ਸਭਾ ਲਈ ਪੰਜਾਬ ਤੋਂ ਪੰਜ ਮੈਂਬਰ ਜੇਤੂ ਐਲਾਨ ਦਿੱਤੇ ਗਏ ਹਨ। ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋ ਤੇ ਸ਼ਵੇਤ ਮਲਿਕ ਨੂੰ ਬਿਨਾ ਮੁਕਾਬਲਾ ਜੇਤੂ ਐਲਾਨ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਉਮੀਦਵਾਰਾਂ ਦੇ ਮੁਕਾਬਲੇ ਕਿਸੇ ਵੀ ਹੋਰ ਉਮੀਦਵਾਰ ਨੇ ਨਾਮਜ਼ਦਗੀ ਦਾਖਲ ਨਹੀਂ ਕੀਤੀ ਸੀ। ਇਨ੍ਹਾਂ ਉਮੀਦਵਾਰਾਂ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਕਾਂਗਰਸ ਵਲੋਂ ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋਂ ਅਤੇ ਭਾਜਪਾ ਵਲੋਂ ਸ਼ਵੇਤ ਮਲਿਕ ਹਨ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …