24 ਸਾਲ ਬਾਅਦ ਆਏ ਫੈਸਲੇ ‘ਚ ਦਿੱਤਾ ਸੀ ਦੋਸ਼ੀ ਕਰਾਰ
ਮੁੰਬਈ/ਬਿਊਰੋ ਨਿਊਜ਼
1993 ਦੇ ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਮੁਸਤਫਾ ਦੋਸਾ ਦੀ ਅੱਜ ਹਸਪਤਾਲ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਛਾਤੀ ‘ਚ ਦਰਦ ਹੋਣ ਦੀ ਸ਼ਿਕਾਇਤ ‘ਤੇ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਮੁੰਬਈ ਬੰਬ ਧਮਾਕਿਆਂ ਦੇ ਮਾਮਲੇ ਵਿਚ 24 ਸਾਲ ਬਾਅਦ ਵਿਸ਼ੇਸ਼ ਟਾਡਾ ਅਦਾਲਤ ਨੇ 16 ਜੂਨ ਨੂੰ ਹੀ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ। ਸੀਬੀਆਈ ਨੇ ਅਦਾਲਤ ਵਿਚ ਉਸ ਲਈ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਸੀ ਪਰ ਉਸਦੀ ਪਹਿਲਾਂ ਹੀ ਮੌਤ ਹੋ ਗਈ। ਸੀਬੀਆਈ ਨੇ ਬੰਬ ਧਮਾਕਿਆਂ ਵਿਚ ਦੋਸਾ ਦੀ ਭੂਮਿਕਾ ਨੂੰ ਯਾਕੂਬ ਮੈਨਨ ਤੋਂ ਵੀ ਜ਼ਿਆਦਾ ਗੰਭੀਰ ਮੰਨਦੇ ਹੋਏ ਉਸ ਲਈ ਮੌਤ ਦੀ ਸਜ਼ਾ ਮੰਗੀ ਸੀ। ਚੇਤੇ ਰਹੇ ਕਿ ਯਾਕੂਬ ਮੈਨਨ ਨੂੰ ਪਹਿਲਾਂ ਫਾਂਸੀ ਦਿੱਤੀ ਜਾ ਚੁੱਕੀ ਹੈ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …