ਸਾਊਦੀ ਅਰਬ ‘ਚੋਂ ਮੁਸ਼ਕਲ ਨਾਲ ਪਰਤੇ 20 ਨੌਜਵਾਨਾਂ ਨੂੰ ਮੀਡੀਆ ਸਾਹਮਣੇ ਲਿਆਂਦਾ
ਜਲੰਧਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਜਲੰਧਰ ਵਿਚ ਪ੍ਰੈਸ ਕਾਨਫਰੰਸ ਕੀਤੀ। ਭਗਵਾਨ ਮਾਨ ਨੇ ਮੀਡੀਆ ਸਾਹਮਣੇ 20 ਨੌਜਵਾਨਾਂ ਨੂੰ ਪੇਸ਼ ਕੀਤਾ ਜਿਹੜੇ ਸਾਊਦੀ ਅਰਬ ਵਿਚੋਂ ਮੁਸ਼ਕਲ ਨਾਲ ਦੇਸ਼ ਪਹੁੰਚੇ ਹਨ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੀ ਕੋਸ਼ਿਸ਼ ਨਾਲ ਹੀ ਇਹ ਨੌਜਵਾਨ ਦੇਸ਼ ਪਰਤੇ ਹਨ, ਕਿਉਂਕਿ ਉਨ੍ਹਾਂ ਨੇ ਹੀ ਇਨ੍ਹਾਂ ਨੌਜਵਾਨਾਂ ਬਾਰੇ ਵਿਦੇਸ਼ੀ ਮੰਤਰੀ ਸੁਸ਼ਮਾ ਸਵਰਾਜ ਨਾਲ ਗੱਲ ਕੀਤੀ ਸੀ। ਇਸ ਮੌਕੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਊਦੀ ਅਰਬ ਵਿਚ ਅਜੇ ਵੀ 2-2 ਸਾਲ ਤੋਂ ਪੰਜਾਬੀਆਂ ਦੀਆਂ ਲਾਸ਼ਾਂ ਪਈਆਂ ਹਨ। ਉਨ੍ਹਾਂ ਕਿਹਾ ਕਿ ਏਜੰਟਾਂ ਵੱਲੋਂ ਨੌਜਵਾਨਾਂ ਦੀ ਕੀਤੀ ਜਾਂਦੀ ਲੁੱਟ ਦਾ ਮੁੱਦਾ ਉਹ ਸੰਸਦ ਦੇ ਮਾਨਸੂਨ ਇਜਲਾਸ ਵਿਚ ਉਠਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਰੇਤ ਮਾਮਲੇ ਵਿਚ ਅਕਾਲੀ ਤੇ ਕਾਂਗਰਸੀ ਮਿਲੇ ਹੋਏ ਹਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …