ਵਧ ਰਹੇ ਸੜਕ ਹਾਦਸਿਆਂ ਨੇ ਲੋਕਾਂ ਦੀ ਚਿੰਤਾ ਵਧਾਈ
ਮੁਕਤਸਰ/ਬਿਊਰੋ ਨਿਊਜ਼
ਪੰਜਾਬ ਵਿਚ ਦਿਨੋਂ ਦਿਨ ਵਧ ਰਹੇ ਸੜਕ ਹਾਦਸਿਆਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਅੱਜ ਮੁਕਤਸਰ ਵਿਚ ਵਾਪਰੇ ਸੜਕ ਹਾਦਸੇ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 4 ਗੰਭੀਰ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਕਰੂਜ਼ਰ ਗੱਡੀ ਦੇ ਡਰਾਈਵਰ ਵਲੋਂ ਓਵਰਟੇਕ ਕਰਨ ਦੇ ਚੱਲਦਿਆਂ ਵਾਪਰਿਆ ਤੇ ਕਰੂਜਰ ਦੀ ਸਾਹਮਣੇ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਟੱਕਰ ਹੋ ਗਈ। ਹਾਦਸਾ ਏਨਾ ਭਿਆਨਕ ਸੀ ਕਿ ਮੌਕੇ ‘ਤੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਨੇ ਬਾਅਦ ਵਿਚ ਦਮ ਤੋੜ ਦਿੱਤਾ। ਕਰੂਜ਼ਰ ਕਾਰ ਵਿਚ 9 ਵਿਅਕਤੀ ਸਵਾਰ ਹੋ ਕੇ ਕਿਸੇ ਭੋਗ ਸਮਾਗਮ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।