Breaking News
Home / ਭਾਰਤ / ਮੀਰਾ ਕੁਮਾਰ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ

ਮੀਰਾ ਕੁਮਾਰ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ

ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਤੇ ਕਈ ਹੋਰ ਸੀਨੀਅਰ ਨੇਤਾ ਰਹੇ ਹਾਜ਼ਰ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਰੋਧੀ ਧਿਰ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਮੀਰਾ ਕੁਮਾਰ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਉਹਨਾਂ ਦੇ ਨਾਲ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਇਲਾਵਾ ਕਈ ਸੀਨੀਅਰ ਨੇਤਾ ਹਾਜ਼ਰ ਰਹੇ। ਮੀਰਾ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਚੋਣ ਪ੍ਰਚਾਰ ਦੀ ਸ਼ੁਰੂਆਤ ਸਾਬਰਮਤੀ ਤੋਂ ਕਰੇਗੀ।ઠਮੀਰਾ ਦਾ ਮੰਨਣਾ ਹੈ ਕਿ ਬ੍ਰਿਟਿਸ਼ ਸਾਮਰਾਜ ਨੂੰ ਖਤਮ ਕਰਨ ਲਈ ਜਿਸ ਤਰ੍ਹਾਂ ਗਾਂਧੀ ਜੀ ਵੱਲੋਂ ਸਾਬਰਮਤੀ ਤੋਂ ਅੰਦੋਲਨ ਸ਼ੁਰੂ ਕੀਤਾ ਗਿਆ ਸੀ, ਉਸੇ ਤਰਜ ‘ਤੇ ਉਹ ਇਸ ਪਵਿੱਤਰ ਧਰਤੀ ਤੋਂ ਪ੍ਰਚਾਰ ਸ਼ੁਰੂ ਕਰੇਗੀ। ਜ਼ਿਕਰਯੋਗ ਹੈ ਕਿ ਐਨਡੀਏ ਦੇ ਉਮੀਦਵਾਰ ਰਾਮ ਕੋਵਿੰਦ ਨੇ ਵੀ ਪਿਛਲੇ ਦਿਨੀਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਸਨ।

Check Also

ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ

3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …