-12.1 C
Toronto
Thursday, January 29, 2026
spot_img
Homeਪੰਜਾਬਪੰਜਾਬ ਵਿਧਾਨ ਸਭਾ ਵਲੋਂ ਸਤਲੁਜ-ਯਮਨਾ ਲਿੰਕ ਨਹਿਰ ਸਬੰਧੀ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵਲੋਂ ਸਤਲੁਜ-ਯਮਨਾ ਲਿੰਕ ਨਹਿਰ ਸਬੰਧੀ ਬਿੱਲ ਪਾਸ

syl-580x395ਕਾਂਗਰਸ ਨੇ ਕੀਤੀ ਹਮਾਇਤ
ਚੰਡੀਗੜ੍ਹ/ਬਿਊਰੋ ਨਿਊਜ਼
ਸਤਲੁਜ-ਯਮਨਾ ਲਿੰਕ ਨਹਿਰ ਸਬੰਧੀ ਪੰਜਾਬ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਬਿੱਲ ਪੇਸ਼ ਕੀਤਾ ਗਿਆ। ਇਸ ਬਿੱਲ ਰਾਹੀਂ ਪੰਜਾਬ ਸਰਕਾਰ ਨੇ ਸਤਲੁਜ-ਯਮਨਾ ਲਿੰਕ ਨਹਿਰ ਦਾ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ। ਹੁਣ ਨਹਿਰ ਦੀ ਇਕਵਾਇਰ ਕੀਤੀ ਜ਼ਮੀਨ ਕਿਸਾਨਾਂ ਨੂੰ ਮੋੜ ਦਿੱਤੀ ਜਾਏਗੀ। ਕਾਂਗਰਸ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਬਿੱਲ ਦੀ ਹਮਾਇਤ ਕੀਤੀ ਜਿਸ ਨਾਲ ਬਿੱਲ ਨੂੰ ਬਹੁਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਅੱਜ ਵਿਧਾਨ ਸਭਾ ਵਿੱਚ ਬਿੱਲ ਪੇਸ਼ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਕੋਲ ਕੋਈ ਵਾਧੂ ਪਾਣੀ ਨਹੀਂ। ਇਸ ਲਈ ਕਿਸੇ ਹੋਰ ਰਾਜ ਨੂੰ ਇੱਕ ਬੂੰਦ ਵੀ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਵਾਧੂ ਪਾਣੀ ਹੀ ਨਹੀਂ ਤਾਂ ਫਿਰ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਦੀ ਵੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਨਹਿਰ ਲਈ ਇਕਵਾਇਰ ਕੀਤੀ ਜ਼ਮੀਨ ਕਿਸਾਨਾਂ ਨੂੰ ਵਾਪਸ ਕੀਤੀ ਜਾਏਗੀ ਤੇ ਇਸ ਲਈ ਕਿਸਾਨਾਂ ਤੋਂ ਕੋਈ ਪੈਸਾ ਨਹੀਂ ਵਸੂਲਿਆ ਜਾਏਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਸਰਕਾਰ ਕਿਸਾਨਾਂ ਨੂੰ ਜ਼ਮੀਨ ਪੱਧਰੀ ਕਰਕੇ ਦੇਵੇਗੀ। ਐਸ.ਵਾਈ.ਐਲ. ਨਹਿਰ ਲਈ ਪਟਿਆਲਾ ਤੇ ਰੋਪੜ ਜ਼ਿਲ੍ਹਿਆਂ ਦੇ ਕਿਸਾਨਾਂ ਤੋਂ ਕਰੀਬ 5000 ਏਕੜ ਜ਼ਮੀਨ ਇਕਵਾਇਰ ਕੀਤੀ ਗਈ ਸੀ।
ਉਧਰ ਐਸ.ਵਾਈ.ਐਲ. ਨਹਿਰ ਮਾਮਲੇ ‘ਤੇ ਸੁਪਰੀਮ ਕੋਰਟ ਵਿਚ ਸੁਣਵਾਈ ਟਲ ਗਈ ਹੈ। ਇਸ ਮਾਮਲੇ ਤੇ ਅਗਲੀ ਸੁਣਵਾਈ 17 ਮਾਰਚ ਨੂੰ ਹੋਵੇਗੀ। ਕੇਂਦਰ ਨੇ ਸੁਪਰੀਮ ਕੋਰਟ ‘ਚ ਐਸ.ਵਾਈ.ਐਲ. ਬਾਰੇ ਪੰਜਾਬ ਦੇ ਫੈਸਲੇ ਨੂੰ ਰੱਦ ਕਰਨ ਦੀ ਗੱਲ ਕਹੀ ਸੀ।

RELATED ARTICLES
POPULAR POSTS