ਹਾਈਵੇ ਤੋਂ 500 ਮੀਟਰ ਦੇ ਘੇਰੇ ਵਿਚ ਸ਼ਰਾਬ ਵਰਤਾਉਣ ਦਾ ਮਾਮਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੋਟਲਾਂ, ਰੈਸਟੋਰੈਂਟਾਂ ਤੇ ਕਲੱਬਾਂ ਵਿਚ ਹਾਈਵੇ ਤੋਂ 500 ਮੀਟਰ ਦੇ ਘੇਰੇ ਵਿਚ ਸ਼ਰਾਬ ਵਰਤਾਉਣ ਦੇ ਮਾਮਲੇ ‘ਤੇ ਨੋਟਿਸ ਜਾਰੀ ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਖ਼ਿਲਾਫ਼ ਸਮਾਜ ਸੇਵੀ ਹਰਮਨ ਸਿੰਘ ਸਿੱਧੂ ਨੇ ਪਟੀਸ਼ਨ ਪਾਈ ਸੀ।
ਹੁਣ ਪੰਜਾਬ ਸਰਕਾਰ ਇਸ ਮਾਮਲੇ ‘ਤੇ ਹਾਈਕੋਰਟ ਵਿਚ ਜਵਾਬ ਦੇਵੇਗੀ। ਸਰਕਾਰ ਨੇ ਪੰਜਾਬ ਐਕਸਾਈਜ਼ ਐਕਟ 1914 ਵਿਚ ਸੋਧ ਕਰਕੇ ਹਾਈਵੇ ਤੋਂ ਪੰਜ ਸੌ ਮੀਟਰ ਦੇ ਘੇਰੇ ਵਿਚ ਹੋਟਲਾਂ, ਰੈਸਟੋਰੈਂਟਾਂ ਤੇ ਕਲੱਬਾਂ ਨੂੰ ਸ਼ਰਾਬ ਵਰਤਾਉਣ ਦੀ ਛੋਟ ਦਿੱਤੀ ਸੀ। ਚੇਤੇ ਰਹੇ ਕਿ ਸੁਪਰੀਮ ਕੋਰਟ ਨੇ ਪੂਰੇ ਦੇਸ਼ ਵਿਚ ਹਾਈਵੇ ਤੋਂ 500 ਮੀਟਰ ਦੇ ਘੇਰੇ ਵਿਚ ਸ਼ਰਾਬ ਵੇਚਣ ਤੇ ਵਰਤਾਉਣ ‘ਤੇ ਪਾਬੰਦੀ ਲਾ ਦਿੱਤੀ ਸੀ। ਸਿੱਧੂ ਨੇ ਅਦਾਲਤ ਵਿਚ ਇਹ ਦਲੀਲ ਦਿੱਤੀ ਹੈ ਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦੇ ਫੈਸਲੇ ਖ਼ਿਲਾਫ ਜਾ ਕੇ ਸਭ ਕੁਝ ਕੀਤਾ ਹੈ। ਸਿੱਧੂ ਨੇ ਕਿਹਾ ਕਿ ਅਦਾਲਤ ਨੇ ਇਹ ਫੈਸਲਾ ਇਸ ਲਈ ਦਿੱਤਾ ਸੀ ਕਿਉਂਕਿ ਹਾਈਵੇ ਦੇ 500 ਮੀਟਰ ਦੇ ਘੇਰੇ ਵਿਚ ਸ਼ਰਾਬ ਵੇਚਣ ਤੇ ਵਰਤਣ ਨਾਲ ਸੜਕ ਹਾਦਸੇ ਵਧਦੇ ਹਨ।
Check Also
ਕੁਲਦੀਪ ਧਾਲੀਵਾਲ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਦੀ ਕੀਤੀ ਮੰਗ
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਤੁਰੰਤ ਖੋਲ੍ਹਿਆ ਜਾਵੇ ਅਜਨਾਲਾ/ਬਿਊਰੋ ਨਿਊਜ਼ : ਨਸ਼ਾ-ਮੁਕਤੀ ਯਾਤਰਾ ਦੀ …