ਕਿਹਾ, ਕਿਸਾਨਾਂ ਦੀ ਹਾਲਤ ਬਦਹਾਲ ਕਿਉਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀ ਖੁਦਕੁਸ਼ੀਆਂ ਬਾਰੇ ਜਵਾਬ ਮੰਗਿਆ ਹੈ। ਹਾਈਕੋਰਟ ਨੇ ਪੁੱਛਿਆ ਹੈ ਕਿ ਕਿਸਾਨਾਂ ਦੀ ਹਾਲਤ ਬਦਹਾਲ ਕਿਉਂ ਹੈ? ઠਪੰਜਾਬ ਸਰਕਾਰ ਨੂੰ ਇਸ ਬਾਰੇ 5 ਜੁਲਾਈ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ। ਪਟੀਸ਼ਨ ਵਿਚ ਇਹ ਵੀ ਮੰਗ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਜੋ ਕਰਜ਼ੇ ਬੈਂਕ ਜਾਂ ਹੋਰ ਨਿਜੀ ਵਿਅਕਤੀਆਂ ਤੋਂ ਮਿਲੇ ਹਨ, ਉਨ੍ਹਾਂ ‘ਤੇ ਭਾਰਤੀ ਰਿਜ਼ਰਵ ਬੈਂਕ ਵਲੋਂ ਤੈਅ ਵਿਆਜ ਦਰ ਤੋਂ ਵੱਧ ਵਿਆਜ ਨਾ ਵਸੂਲਿਆ ਜਾਵੇ। ਇਸ ਦੇ ਨਾਲ ਹੀ ਵਸੂਲ ਕੀਤੇ ਗਏ ઠਕਰਜ਼ੇ ਦੀ ਅਕਾਉਂਟ ਬੁੱਕ ਤੇ ਸਟੇਟਮੈਂਟ ਵੀ ਪੰਜਾਬ ਰੈਗੂਲੇਸ਼ਨ ਆਫ ਅਕਾਉਂਟ ਐਕਟ-1930 ਦੇ ਤਹਿਤ ਕਰਨ ਦੀ ਮੰਗ ઠਕੀਤੀ ਗਈ ਹੈ। ਹਾਈਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਨਾ ਕਰਵਾਉਣ ’ਤੇ ਵਿਰੋਧੀ ਧਿਰਾਂ ਇਕਜੁੱਟ
ਕੇਂਦਰ ਸਰਕਾਰ ਖਿਲਾਫ ਕੱਢੀ ਭੜਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਸੈਨੇਟ ਚੋਣਾਂ ਨਾ ਕਰਵਾਉਣ …