21.1 C
Toronto
Saturday, September 13, 2025
spot_img
Homeਪੰਜਾਬਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਇਨੈਲੋ ਵਰਕਰ 10 ਜੁਲਾਈ ਨੂੰ ਪੰਜਾਬ...

ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਇਨੈਲੋ ਵਰਕਰ 10 ਜੁਲਾਈ ਨੂੰ ਪੰਜਾਬ ਦੀਆਂ ਬੱਸਾਂ ਨੂੰ ਹਰਿਆਣਾ ‘ਚ ਦਾਖਲ ਹੋਣ ਤੋਂ ਰੋਕਣਗੇ

ਚੰਡੀਗੜ੍ਹ/ਬਿਊਰੋ ਨਿਊਜ਼ : ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਭੈ ਚੌਟਾਲਾ ਨੇ ਕਿਹਾ ਕਿ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ 10 ਜੁਲਾਈ ਨੂੰ ਹਰਿਆਣਾ ਸੂਬੇ ਦੇ ਬਾਰਡਰ ਸੀਲ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ 10 ਜੁਲਾਈ ਨੂੰ ਪੰਜਾਬ ਦੀ ਕੋਈ ਵੀ ਬੱਸ ਹਰਿਆਣਾ ਵਿਚ ਦਾਖਲ ਨਹੀਂ ਹੋਣ ਦਿੱਤੀ ਜਾਵੇਗੀ। ਉਹਨਾਂ ਦਾ ਕਹਿਣਾ ਸੀ ਕਿ ਬਾਰਡਰ ਸੀਲ ਕਰਕੇ ਕੇਂਦਰ ਸਰਕਾਰ ਨੂੰ ਜਗਾਇਆ ਜਾਵੇਗਾ ਕਿ ਪਾਣੀ ਦੇ ਮਸਲੇ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਚੇਤੇ ਰਹੇ ਕਿ ਅਦਾਲਤ ਵਿਚ ਕੇਸ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਆਗੂਆਂ ਨੂੰ ਦਿੱਲੀ ਸੱਦ ਕੇ ਮਸਲੇ ਦਾ ਲੱਭਣ ਲਈ ਕਿਹਾ ਜਾ ਚੁੱਕਿਆ ਹੈ। ਹੁਣ ਇਸਦੇ ਬਾਵਜੂਦ ਇਨੈਲੋ ਵਰਕਰਾਂ ਵੱਲੋਂ ਪ੍ਰਦਰਸ਼ਨ ਦਾ ਰੌਲਾ ਪਾ ਕੇ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

RELATED ARTICLES
POPULAR POSTS