ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਲੀਡਰ ਐੱਚ. ਐੱਸ. ਫੂਲਕਾ ਨੇ ਕਿਹਾ ਕਿ ਸਦਨ ਦੇ ਬਜਟ ਸੈਸ਼ਨ ਦੌਰਾਨ ਅਕਾਲੀ-ਭਾਜਪਾ ਨੇਤਾਵਾਂ ਵਲੋਂ ‘ਆਪ’ ਵਿਧਾਇਕਾਂ ਦੀ ਮਦਦ ਲਈ ਅੱਗੇ ਆਉਣ ਦਾ ਇਹ ਅਰਥ ਨਹੀਂ ਹੈ ਕਿ ਦੋਵਾਂ ਵਿਚਕਾਰ ਕੋਈ ਸਿਆਸੀ ਸਮਝੌਤਾ ਜਾਂ ਤਾਲਮੇਲ ਹੋ ਗਿਆ ਹੈ। ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਸਦਨ ਵਿਚ ਘਟਨਾਕ੍ਰਮ ਦੌਰਾਨ ‘ਆਪ’ ਨੇਤਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਛਾਏ ਗਏ ਜਾਲ ਵਿਚ ਫਸ ਕੇ ਰਹਿ ਗਏ ਹਨ, ਜਿਸ ਕਾਰਨ ਉਹ ਵਿਧਾਨ ਸਭਾ ਵਿਚ ਲੋਕਹਿਤ ਸੰਬੰਧੀ ਮੁੱਦਿਆਂ ਨੂੰ ਉਠਾਉਣ ਦੀ ਬਜਾਏ ਸਦਨ ਦੀ ਕਾਰਵਾਈ ਨੂੰ ਲੈ ਕੇ ਉਠੇ ਸੁਆਲਾਂ ਵਿਚ ਹੀ ਉਲਝੇ ਰਹੇ।

