Breaking News
Home / ਪੰਜਾਬ / ਵਿਧਾਨ ਸਭਾ ਵਿਚ ਅਕਾਲੀ ਦਲ ਅਤੇ ‘ਆਪ’ ਨੇ ਪੁਰਾਣੀ ਸਾਂਝ ਦਿਖਾਈ : ਸੁਨੀਲ ਜਾਖੜ

ਵਿਧਾਨ ਸਭਾ ਵਿਚ ਅਕਾਲੀ ਦਲ ਅਤੇ ‘ਆਪ’ ਨੇ ਪੁਰਾਣੀ ਸਾਂਝ ਦਿਖਾਈ : ਸੁਨੀਲ ਜਾਖੜ

ਚੰਡੀਗੜ੍ਹ  : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ‘ਤੇ ਚੋਣਾਂ ਤੋਂ ਪਹਿਲਾਂ ਰਲ-ਮਿਲ ਕੇ ‘ਮੈਚ ਖੇਡਣ’ ਦਾ ਦੋਸ਼ ਲਾਉਂਦਿਆਂ ਕਿਹਾ ਕਿ ਹੁਣ ਵਿਧਾਨ ਸਭਾ ਵਿੱਚ ਵੀ ਇਨ੍ਹਾਂ ਦੋਵਾਂ ਪਾਰਟੀਆਂ ਨੇ ਆਪਣੀ ਪੁਰਾਣੀ ਸਾਂਝ ਦਿਖਾਈ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ‘ਆਪ’ ਵਿਧਾਇਕਾਂ ਦੇ ਗ਼ੈਰ-ਤਜਰਬੇਕਾਰ ਹੋਣ ਦਾ ਲਾਹਾ ਲਿਆ ਹੈ। ਇਨ੍ਹਾਂ ਪਾਰਟੀਆਂ ਨੇ ਸਦਨ ਨੂੰ ਜੰਗ ਦਾ ਮੈਦਾਨ ਬਣਾ ਕੇ ਰੱਖ ਦਿੱਤਾ। ਜਾਖੜ ਨੇ ਦੋਵਾਂ ਪਾਰਟੀਆਂ ਨੂੰ ਸਦਨ ਤੇ ਸਪੀਕਰ ਦੇ ਅਹੁਦੇ ਨੂੰ ਢਾਹ ਲਾਉਣ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ। ਸੁਨੀਲ ਜਾਖੜ ਨੇ ਕਿਹਾ ਕਿ ਕਰਜ਼ਾ ਮੁਆਫ਼ੀ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਚਾਰ ਵਰ੍ਹਿਆਂ ਦੀ ਉਡੀਕ ਕਰ ਸਕਦੇ ਸਨ ਪਰ ਉਨ੍ਹਾਂ ਨੇ ਇਹ ਕੰਮ 100 ਦਿਨਾਂ ਵਿੱਚ ਹੀ ਕਰ ਕੇ ਵਿਖਾ ਦਿੱਤਾ ਹੈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …