ਅੰਮ੍ਰਿਤਸਰ : ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਇੱਕ ਪੱਤਰ ਸੌਂਪ ਕੇ ਅਪੀਲ ਕੀਤੀ ਹੈ ਕਿ 22 ਜੂਨ ਨੂੰ ਵਿਧਾਨ ਸਭਾ ਵਿੱਚ ਵਿਧਾਇਕਾਂ ਦੀਆਂ ਦਸਤਾਰਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ 9 ਮਈ 2016 ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਵੀ ਦਸਤਾਰ ਦੀ ਕੀਤੀ ਬੇਅਦਬੀ ਦੇ ਮਾਮਲੇ ਨੂੰ ਵਿਚਾਰਿਆ ਜਾਵੇ।ਬੈਂਸ ਭਰਾਵਾਂ ਨੇ ਆਖਿਆ ਕਿ 22 ਜੂਨ ਨੂੰ ਵਿਧਾਨ ਸਭਾ ਵਿੱਚ ਸਪੀਕਰ ਦੇ ਇਸ਼ਾਰੇ ‘ਤੇ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਨਾਲ ਧੱਕਾ ਮੁੱਕੀ ਅਤੇ ਖਿੱਚ ਧੂਹ ਕੀਤੀ ਗਈ। ਇਸੇ ਦੌਰਾਨ ਦਸਤਾਰ ਦੀ ਬੇਅਦਬੀ ਵੀ ਕੀਤੀ ਗਈ ਅਤੇ ਬੀਬੀਆਂ ਨਾਲ ਮਾੜਾ ਸਲੂਕ ਕੀਤਾ ਗਿਆ। ਉਨ੍ਹਾਂ ਆਖਿਆ ਕਿ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨੇ ਪੀੜਤਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ, ਜੋ ਕਿ ਸ਼ਲਾਘਾਯੋਗ ਹੈ ਪਰ ਇਸ ਤੋਂ ਪਹਿਲਾਂ 9 ਮਈ 2016 ਨੂੰ ਅਕਾਲੀ ਆਗੂਆਂ ਵੱਲੋਂ ਹੀ ਬੈਂਸ ਭਰਾਵਾਂ ਦੀਆਂ ਦਸਤਾਰਾਂ ਦੀ ਬੇਅਦਬੀ ਕੀਤੀ ਗਈ ਸੀ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਸੱਤਾ ‘ਚ ਸਰਕਾਰ ਕਿਸੇ ਵੀ ਪਾਰਟੀ ਦੀ ਹੋਵੇ ਪਰ ਜਿਹੜਾ ਦੋਸ਼ੀ ਹੈ, ਉਸ ਖ਼ਿਲਾਫ਼ ਇਕੋ ਜਿਹੀ ਕਾਰਵਾਈ ਹੋਵੇ। ਵਿਧਾਨ ਸਭਾ ਦਾ ਮਾਮਲਾ ਵਿਚਾਰਨ ਸਮੇਂ ਅਕਾਲੀ ਦਲ ਵੱਲੋਂ ਕੀਤੀ ਬੇਅਦਬੀ ਦਾ ਮਾਮਲਾ ਵਿਚਾਰਿਆ ਜਾਵੇ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …