ਕਿਹਾ, ਪਾਰਟੀ ਪੰਜਾਬ ‘ਚ ਇਕੱਲਿਆਂ ਹੀ ਚੋਣ ਲੜੇਗੀ
ਨਵਾਂਸ਼ਹਿਰ/ਬਿਊਰੋ ਨਿਊਜ਼
ਬਹੁਜਨ ਸਮਾਜ ਪਾਰਟੀ ਵਲੋਂ ਅੱਜ ਨਵਾਂਸ਼ਹਿਰ ਵਿਚ ਇਕ ਸੂਬਾ ਪੱਧਰੀ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਮਾਇਆਵਤੀ ਨੇ ਸੂਬੇ ਦੀ ਅਕਾਲੀ-ਭਾਜਪਾ ਤੇ ਕੇਂਦਰ ਦੀ ਮੋਦੀ ਸਰਕਾਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਦਲਿਤਾਂ ਤੇ ਕਮਜ਼ੋਰ ਵਰਗਾਂ ਨੂੰ ਲੈ ਕੇ ਕਈ ਮੁੱਦਿਆਂ ‘ਤੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਉਹ ਬਾਬੂ ਕਾਂਸ਼ੀ ਰਾਮ ਦੇ ਜਨਮ ਦਿਨ ਦੇ ਮੌਕੇ ‘ਤੇ ਪੰਜਾਬ ਦੇ ਲੋਕਾਂ ਨੂੰ ਸੁਨੇਹਾ ਦੇਣ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਲਿਤ ਤੇ ਪੱਛੜਿਆ ਭਾਈਚਾਰਾ ਆਪਣੇ ਸੁਨਿਹਰੇ ਭਵਿੱਖ ਲਈ ਬਹੁਜਨ ਸਮਾਜ ਪਾਰਟੀ ਨਾਲ ਇਕਜੁੱਟ ਹੋ ਕੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਪਣੀ ਸਰਕਾਰ ਬਣਾਉਣ ਲਈ ਅੱਗੇ ਆਵੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪਾਰਟੀ ਪੰਜਾਬ ਵਿਚ ਇਕੱਲਿਆਂ ਹੀ ਆਪਣੇ ਬਲਬੁਤੇ ‘ਤੇ ਚੋਣ ਲੜੇਗੀ ਤੇ ਸਰਕਾਰ ਬਣਾਵੇਗੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …