ਵੋਟਰ ਨੂੰ ਚੋਣਾਂ ਵਾਲੇ ਦਿਨ ਚਾਰ ਵੋਟਾਂ ਪਾਉਣੀਆਂ ਪੈਣੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਚਾਇਤ ਤੇ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਪੰਚਾਇਤੀ ਅਦਾਰਿਆਂ ਦੀਆਂ ਚੋਣਾਂ ਇਕੋ ਸਮੇਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦਾਂ, ਪੰਚਾਇਤ ਸਮਿਤੀਆਂ ਤੇ ਪੰਚਾਇਤਾਂ ਦੀ ਵਾਰਡਬੰਦੀ ਸ਼ੁਰੂ ਕਰ ਦਿੱਤੀ ਗਈ ਹੈ, ਜਦ ਕਿ ਪੰਚਾਇਤਾਂ ਨੂੰ ਵੱਧ ਅਧਿਕਾਰ ਦੇਣ ‘ਤੇ ਵਿਚਾਰ ਕੀਤੀ ਜਾ ਰਹੀ ਹੈ। ਪੰਚਾਇਤੀ ਅਦਾਰਿਆਂ ਦੀਆਂ ਚੋਣਾਂ ਵਾਲੇ ਦਿਨ ਇਕ ਵੋਟਰ ਨੂੰ ਚਾਰ ਵੋਟਾਂ ਪਾਉਣੀਆਂ ਪੈਣਗੀਆਂ। ਕੈਪਟਨ ਸਰਕਾਰ ਨੇ ਪੰਚਾਇਤੀ ਅਦਾਰਿਆਂ ਵਿਚ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਲਾਗੂ ઠਕਰਨ ਲਈ ਬਿੱਲ ਪਾਸ ਕਰ ਦਿੱਤਾ ਹੈ ਤੇ ਵਾਰਡਬੰਦੀ ਦੌਰਾਨ 50 ਫੀਸਦੀ ਸੀਟਾਂ ਵੀ ਔਰਤਾਂ ਲਈ ਰਾਖਵੀਆਂ ਕਰਨੀਆਂ ਪੈਣੀਆਂ ਹਨ। ਇਸ ਨਾਲ ਚੇਅਰਮੈਨ ਬਣਨਾ ਵੀ ਤੈਅ ਹੈ।
Check Also
ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …