Breaking News
Home / ਭਾਰਤ / ਅੱਜ ਅੱਧੀ ਰਾਤ ਤੋਂ ਜੀਐਸਟੀ ਹੋ ਜਾਵੇਗਾ ਲਾਗੂ

ਅੱਜ ਅੱਧੀ ਰਾਤ ਤੋਂ ਜੀਐਸਟੀ ਹੋ ਜਾਵੇਗਾ ਲਾਗੂ

ਪੰਜਾਬ ਸਮੇਤ ਸਮੁੱਚੇ ਭਾਰਤ ਵਿਚ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਭਰ ਵਿਚ ਜੀਐਸਟੀ ਦਾ ਜਬਰਦਸਤ ਵਿਰੋਧ ਹੋ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਨਾਲ ਆਮ ਲੋਕਾਂ ‘ਤੇ ਵੱਡੀ ਮਾਰ ਪਵੇਗੀ ਤੇ ਸਰਕਾਰ ਨੂੰ ਇਸ ਟੈਕਸ ਸਬੰਧੀ ਕਾਨੂੰਨ ਵਿਚ ਸੋਧ ਕਰਨੀ ਚਾਹੀਦੀ ਹੈ। ਜ਼ਿਕਰਯੋਗ ਕਿ ਅੱਜ 30 ਜੂਨ ਨੂੰ ਰਾਤ 12 ਵਜੇ ਤੋਂ ਜੀਐਸਟੀ ਲਾਗੂ ਹੋ ਜਾਵੇਗਾ। ਇਸ ਸਬੰਧੀ ਅੱਜ ਰਾਤ ਨੂੰ ਸੈਸ਼ਨ ਵੀ ਬੁਲਾਇਆ ਗਿਆ ਹੈ। ਪੰਜਾਬ ਵਿਚ ਵੀ ਅੱਜ ਜੀਐਸਟੀ ਦੇ ਵਿਰੋਧ ਵਿਚ ਦੁਕਾਨਾਂ ਬੰਦ ਰਹੀਆਂ ਅਤੇ ਬਜ਼ਾਰਾਂ ਵਿਚ ਸੰਨਾਟਾ ਛਾਇਆ ਰਿਹਾ। ਥਾਂ-ਥਾਂ ਵਪਾਰੀਆਂ ਨੇ ਵਿਰੋਧ ਪ੍ਰਦਰਸ਼ਨ ਕੀਤੇ। ਵਪਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਨਾਲ ਵੱਡਾ ਘਾਟਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ‘ਤੇ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਰੱਖਣਗੇ। ਚੰਡੀਗੜ੍ਹ ਵਿਚ ਵੀ ਵਪਾਰੀਆਂ ਤੇ ਦੁਕਾਨਦਾਰਾਂ ਨੇ ਜੀਐਸਟੀ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ। ਕੱਪੜਾ ਵਪਾਰੀਆਂ ਨੇ ਕਿਹਾ ਕਿ ਸਾਡੇ ਟਰੇਡ ‘ਤੇ ਸੁੱਟੇ ਗਏ ਜੀ.ਐਸ.ਟੀ. ਬੰਬ ਨੂੰ ਫੱਟਣ ਤੋਂ ਪਹਿਲਾਂ ਅਸੀਂ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਜੇਕਰ ਇਹ ਐਟਮ ਬੰਬ ਫਟਦਾ ਹੈ ਤਾਂ ਸਾਰੇ ਕਾਰੋਬਾਰੀ ਤਬਾਹ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਦੇ ਕੰਨ ਨਾ ਖੁੱਲ੍ਹੇ ਤਾਂ ਅਸੀਂ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਕਰੋ ਜਾਂ ਮਰੋ ਜਿਹੀ ਹਾਲਤ ਹੈ। ਜੇ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸਾਡੇ ਕਾਰੋਬਾਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਵੇਗਾ।

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …