ਕਿਹਾ, ਕਿਸਾਨਾਂ ਦੇ ਹੱਕਾਂ ਦੀ ਰਾਖੀ ਹਰ ਕੀਮਤ ‘ਤੇ ਕੀਤੀ ਜਾਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਆੜ੍ਹਤੀਆਂ ਦੀ ਫੈਡਰੇਸ਼ਨ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਉਨ੍ਹਾਂ ਨੇ ਕਿਹਾ ਕਿ ਹਰ ਕੀਮਤ ‘ਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਭਾਈਚਾਰੇ ਦੇ ਹੱਕਾਂ ਲਈ ਖੜ੍ਹਨਾ ਸਾਡਾ ਫਰਜ਼ ਹੈ ਅਤੇ 1500 ਕਰੋੜ ਤੱਕ ਦੇ ਕਰਜ਼ਾ ਮੁਆਫੀ ਦਾ ਐਲਾਨ ਕਰਕੇ ਪੰਜਾਬ ਸਰਕਾਰ ਇਸ ਵੱਲ ਕਦਮ ਅੱਗੇ ਵਧਾ ਚੁੱਕੀ ਹੈ।ਕੈਪਟਨ ਨੇ ਕਿਹਾ ਕਿ ਕਿਸਾਨਾਂ ਤੋਂ ਵਧੇਰੇ ਵਿਆਜ ਲੈਣ ਵਾਲੇ ਆੜ੍ਹਤੀਆਂ ਦੀ ਪਛਾਣ ਕਰਕੇ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਕਿਸਾਨਾਂ ਅਤੇ ਆੜ੍ਹਤੀਆਂ ਦੇ ਮਾਮਲਿਆਂ ਦੇ ਹੱਲ ਲਈ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਸਬ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਕਿਸਾਨਾਂ, ਆੜ੍ਹਤੀਆਂ ਅਤੇ ਕਮਰਸ਼ੀਅਲ ਬੈਂਕਾਂ ਦੀਆਂ ਕਾਰਵਾਈਆਂ ‘ਤੇ ਨਜ਼ਰ ਰੱਖੇਗੀ।
Check Also
ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ
ਕਿਹਾ : ਸਰਕਾਰ ਕਿਸਾਨਾਂ ਦੀਆਂ ਫਸਲਾਂ ਖਰੀਦਣ ’ਚ ਜਾਣ ਬੁੱਝ ਕੇ ਕਰ ਰਹੀ ਹੈ ਦੇਰੀ …