ਮਨੀ ਲਾਂਡਰਿੰਗ ਦੇ ਕੇਸ ‘ਚ ਨਹੀਂ ਮਿਲੀ ਰਾਹਤ
ਨਵੀਂ ਦਿੱਲੀ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਦਿੱਲੀ ਹਾਈਕੋਰਟ ਨੇ ਝਟਕਾ ਦਿੱਤਾ ਹੈ। ਹਾਈਕੋਰਟ ਨੇ ਮਨੀ ਲਾਂਡਰਿੰਗ ਕੇਸ ਵਿਚ ਵੀਰਭੱਦਰ ਨੂੰ ਰਾਹਤ ਨਹੀਂ ਦਿੱਤੀ। ਅੱਜ ਅਦਾਲਤ ਨੇ ਵੀਰਭੱਦਰ ਸਿੰਘ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿਚ ਉਨ੍ਹਾਂ ਈ ਡੀ ਵੱਲੋਂ ਦਰਜ ਐਫ ਆਈ ਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਈਡੀ ਨੇ 2015 ਵਿਚ ਧੋਖਾਧੜੀ ਦੇ ਮਾਮਲੇ ਵਿਚ ਇਹ ਕੇਸ ਦਰਜ ਕੀਤਾ ਸੀ। ਸੀਬੀਆਈ ਨੇ 31 ਮਾਰਚ ਨੂੰ ਇਕ ਦੋਸ਼ ਪੱਤਰ ਦਾਖਲ ਕੀਤਾ ਸੀ, ਜਦ ਹਾਈਕੋਰਟ ਨੇ ਵੀਰਭੱਦਰ ਸਿੰਘ ਅਤੇ ਉਸਦੀ ਪਤਨੀ ਤੇ ਬੇਹਿਸਾਬ ਸੰਪਤੀ ਮਾਮਲੇ ਵਿਚ ਐਫਆਈਆਰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਵੀਰਭੱਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਇਹ ਸਭ ਕੁਝ ਰਾਜਨੀਤੀ ਦਾ ਨਤੀਜਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …