ਦੋ ਅੱਤਵਾਦੀ ਵੀ ਮਾਰ ਮੁਕਾਏ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਵਾਮਨੂ ਇਲਾਕੇ ਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਲੰਘੀ ਰਾਤ ਤੋਂ ਫੌਜ, ਪੁਲਿਸ ਅਤੇ ਸੀਆਰਪੀਐਫ ਨੇ ਸਾਂਝੇ ਤੌਰ ‘ਤੇ ਅਪਰੇਸ਼ਨ ਚਲਾਇਆ ਸੀ। ਅੱਜ ਅਨੰਤਨਾਗ ਬੱਸ ਅੱਡੇ ‘ਤੇ ਅੱਤਵਾਦੀਆਂ ਦੀ ਫਾਇਰਿੰਗ ਵਿਚ ਇਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਅਨੰਤਨਾਗ ਦੇ ਦਿਆਲਗਾਮ ਵਿਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਹਿਬਾ ਦੇ ਕਮਾਂਡਰ ਸਮੇਤ 2 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।
Check Also
ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਦੇ ਮੰਤਰੀ ਵਿਜੈ ਸ਼ਾਹ ਦੀ ਕੀਤੀ ਖਿਚਾਈ
ਕਿਹਾ : ਤੁਸੀਂ ਪੂਰੇ ਦੇਸ਼ ਨੂੰ ਸ਼ਰਮਸ਼ਾਰ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਲ ਸੋਫੀਆ ਕੁਰੈਸ਼ੀ ਬਾਰੇ …