ਅਕਾਲੀਆਂ ਦੀ ਹਮਾਇਤ ਨਾਲ ਕੈਪਟਨ ਅਮਰਿੰਦਰ ਮੁੱਖ ਮੰਤਰੀ ਬਣੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦਾ ਕਹਿਣਾ ਹੈ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਤੇ ਕਾਂਗਰਸ ‘ਚ ਸਮਝੌਤਾ ਹੋਇਆ ਸੀ। ਇਸ ਕਰਕੇ ਹੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਹਨ। ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਬਿਆਨ ਕਿ ਉਹ ‘ਬਦਲਾਖੋਰੀ ਦੀ ਸਿਆਸਤ’ ਵਿੱਚ ਨਹੀਂ ਪੈਣਾ ਚਾਹੁੰਦੇ ਤੋਂ ਇਹ ਗੱਲ ਸਾਫ ਹੋਈ ਹੈ। ਮਾਨ ਨੇ ਕਿਹਾ ਉਹ ਦੋਵਾਂ ਪਾਰਟੀਆਂ ਵਿਚਾਲੇ ਹੋਏ ਸਮਝੌਤੇ ਬਾਰੇ ਪਹਿਲਾਂ ਤੋਂ ਜਾਣਦੇ ਹਨ। ਚੇਤੇ ਰਹੇ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਹ ‘ਬਦਲਾਖੋਰੀ ਦੀ ਸਿਆਸਤ’ ਤੋਂ ਦੂਰ ਰਹਿੰਦਿਆਂ ਪੰਜਾਬ ਨੂੰ ਮੁੜ ਵਿਕਸਤ ਕਰਨ ਵੱਲ ਧਿਆਨ ਲਾਉਣਾ ਚਾਹੁੰਦੇ ਹਨ।
ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ਼ਾਇਦ ਚੋਣਾਂ ਤੋਂ ਪਹਿਲਾਂ ਨਸ਼ਾ ਕਾਰੋਬਾਰੀਆਂ ਅਤੇ ਰੇਤ ਤੇ ਕੇਬਲ ਮਾਫੀਆ ਨੂੰ ਨੱਥ ਪਾਉਣ ਦੇ ਕੀਤੇ ਗਏ ਵਾਅਦੇ ਭੁੱਲ ਗਏ ਹਨ। ਸੰਸਦ ਮੈਂਬਰ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਵਿਚਾਲੇ ਅੰਦਰਖਾਤੇ ਹੋਏ ਸਮਝੌਤੇ ਤੋਂ ਬਾਅਦ ‘ਆਪ’ ਹੀ ਇਕੋ ਇਕ ਅਜਿਹੀ ਪਾਰਟੀ ਹੈ ਜੋ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …