ਕੈਪਟਨ ਸਰਕਾਰ ਨੇ ਸਖਤ ਹਦਾਇਤਾਂ ਕੀਤੀਆਂ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਸਰਕਾਰੀ ਦਫ਼ਤਰਾਂ ਵਿੱਚ ਅਕਸਰ ਲੇਟ ਆਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਹੁਣ ਖੈਰ ਨਹੀਂ ਹੈ। ਅਜਿਹੇ ਅਧਿਕਾਰੀਆਂ/ਕਰਮਚਾਰੀਆਂ ਪ੍ਰਤੀ ਸਖਤ ਰੁੱਖ ਅਖਤਿਆਰ ਕਰਦਿਆਂ ਪੰਜਾਬ ਸਰਕਾਰ ਨੇ ਦਫ਼ਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਮੇਂ ਦਾ ਪਾਬੰਦ ਹੋਣਾ ਯਕੀਨੀ ਬਣਾਉਣ ਲਈ ਆਦੇਸ਼ ਜਾਰੀ ਕੀਤੇ ਹਨ। ਹਦਾਇਤ ਕੀਤੀ ਗਈ ਹੈ ਕਿ ਜੋ ਅਧਿਕਾਰੀ/ਕਰਮਚਾਰੀ ਪਹਿਲੀ ਵਾਰ ਲੇਟ ਆਉਂਦਾ ਹੈ ਤਾਂ ਉਸਦੀ ਜਵਾਬ ਤਲਬੀ ਕੀਤੀ ਜਾਵੇ ਅਤੇ ਉਸਦੀ ਬਣਦੀ ਛੁੱਟੀ ਕੱਟੀ ਜਾਵੇ। ਉਸੇ ਮਹੀਨੇ ਵਿੱਚ ਦੂਜੀ ਵਾਰ ਲੇਟ ਆਊਣ ‘ਤੇ ਛੋਟੀ ਸਜ਼ਾ ਦੇਣ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ। ਜੇਕਰ ਉਸੇ ਮਹੀਨੇ ਵਿੱਚ ਸਬੰਧਤ ਕਰਮਚਾਰੀ ਤੀਜੀ ਵਾਰ ਦਫ਼ਤਰ ਲੇਟ ਆਉਦਾ ਹੈ ਤਾਂ ਉਸ ਨੂੰ ਵੱਡੀ ਸਜ਼ਾ ਦੇਣ ਲਈ ਦੋਸ਼ ਸੂਚੀ ਜਾਰੀ ਕੀਤੀ ਜਾਵੇ। ਵਿਭਾਗੀ ਮੁਖੀਆਂ, ਕਮਿਸਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਦਫ਼ਤਰਾਂ ਦੀ ਕੀਤੀ ਅਚਨਚੇਤ ਚੈਕਿੰਗ ਦੀ ਮਹੀਨਾਵਾਰ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੇਸ਼ ਕੀਤੀ ਜਾਵੇ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …