28.1 C
Toronto
Sunday, October 5, 2025
spot_img
Homeਪੰਜਾਬਆਮ ਆਦਮੀ ਪਾਰਟੀ ਕਿਸਾਨਾਂ ਲਈ ਸ਼ੁਰੂ ਕਰੇਗੀ ਦੇਸ਼ ਵਿਆਪੀ ਅੰਦੋਲਨ

ਆਮ ਆਦਮੀ ਪਾਰਟੀ ਕਿਸਾਨਾਂ ਲਈ ਸ਼ੁਰੂ ਕਰੇਗੀ ਦੇਸ਼ ਵਿਆਪੀ ਅੰਦੋਲਨ

9 ਸਤੰਬਰ ਨੂੰ ਪੰਜਾਬ ‘ਚ ਕੀਤਾ ਜਾਵੇਗਾ ਸੰਮੇਲਨ
ਸੰਗਰੂਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰ ਰਹੀ ਹੈ ਜਿਸ ਤਹਿਤ 9 ਸਤੰਬਰ ਨੂੰ ਪੰਜਾਬ ਅੰਦਰ ਕਿਸਾਨ ਸੰਮੇਲਨ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਨੇ ਸੰਗਰੂਰ ‘ਚ ਕੀਤਾ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕਰਨ ਦੇ ਫ਼ਾਰਮ ਭਰਵਾ ਲਏ ਪ੍ਰੰਤੂ ਹੁਣ ਸਿਰਫ਼ ਫ਼ਸਲੀ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕਰ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨਿਤ ਦਿਨ ਹੋ ਰਹੀਆਂ ਕਿਸਾਨ ਖ਼ੁਦਕੁਸ਼ੀਆਂ ਨੂੰ ਰੋਕਣ ਲਈ ਤੁਰੰਤ ਢੁਕਵੇਂ ਕਦਮ ਚੁੱਕੇ। ਭਗਵੰਤ ਮਾਨ ਨੇ ਕਿਹਾ ਕਿ ਰੇਤ ਦੀਆਂ ਖੱਡਾਂ ਦੀ ਨਿਲਾਮੀ ਦੇ ਘਪਲੇ ਵਿਚ ਘਿਰੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਮੁੱਦੇ ਨੂੰ ਲੈ ਕੇ ਵੀ ਪਾਰਟੀ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰੇਗੀ।

RELATED ARTICLES
POPULAR POSTS