‘ਪੰਜਾਬ ਰੈਫਰੈਂਡਮ 2020’ ਦੇ ਪੋਸਟਰਾਂ ਦਾ ਮਾਮਲਾ ਗਰਮਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ‘ਤੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਦਾ ਇਲਜ਼ਾਮ ਲਾਇਆ ਹੈ। ਬਡੂੰਗਰ ਵੱਲੋਂ ਸਿੱਖ ਫੋਰਮ ਆਫ ਜਸਟਿਸ ਦੇ 2020 ਰੈਫਰੈਂਡਮ ਪੋਸਟਰਾਂ ਬਾਰੇ ਦਿੱਤੇ ਬਿਆਨ ‘ਤੇ ਕਾਂਗਰਸੀ ਆਗੂਆਂ ਨੇ ਆਖਿਆ ਕਿ ਇਨ੍ਹਾਂ ਪੋਸਟਰਾਂ ਦਾ ਕੋਈ ਵਜੂਦ ਨਹੀਂ ਹੈ ਜੋ ਪੰਜਾਬ ਦੇ ਲੋਕਾਂ ‘ਤੇ ਕਿਸੇ ਤਰ੍ਹਾਂ ਦਾ ਪ੍ਰਭਾਵ ਛੱਡ ਸਕਣ। ਪਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਇਨ੍ਹਾਂ ਪੋਸਟਰਾਂ ਦੀ ਸਮੱਗਰੀ ਨੂੰ ਉਭਾਰ ਕੇ ਸੂਬੇ ਵਿੱਚ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਕਾਂਗਰਸੀ ਆਗੂ ਕੁਲਜੀਤ ਸਿੰਘ ਨਾਗਰਾ, ਗੁਰਪ੍ਰੀਤ ਸਿੰਘ ਕਾਂਗੜ, ਕੁਸ਼ਲਦੀਪ ਸਿੰਘ ਢਿੱਲੋਂ ਤੇ ਕੁਲਦੀਪ ਸਿੰਘ ਵੈਦ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਗੈਰ-ਜ਼ਿੰਮੇਵਰਾਨਾ ਬਿਆਨਬਾਜ਼ੀ ਨੇ ਇੱਕ ਵਾਰ ਫੇਰ ਉਨ੍ਹਾਂ ਦੇ ਦਿਲ ਵਿੱਚ ਪਨਪ ਰਹੀਆਂ ਸਿਆਸੀ ਖਾਹਿਸ਼ਾਂ ਨੂੰ ਜੱਗ ਜ਼ਾਹਰ ਕੀਤਾ ਹੈ। ਕਾਂਗਰਸੀ ਆਗੂਆਂ ਨੇ ਆਖਿਆ ਕਿ ਬਡੂੰਗਰ ਨੇ ਵਾਰ-ਵਾਰ ਇਸ ਗੱਲ ਨੂੰ ਸਿੱਧ ਕੀਤਾ ਹੈ ਕਿ ਉਹ ਆਪਣੇ ਨਿੱਜੀ ਸਿਆਸੀ ਮਨੋਰਥ ਦੀ ਪੂਰਤੀ ਲਈ ਸੂਬੇ ਦੀ ਅਮਨ ਸ਼ਾਂਤੀ ਤੇ ਸੁਰੱਖਿਆ ਨਾਲ ਵੀ ਸਮਝੌਤਾ ਕਰ ਸਕਦੇ ਹਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …