ਚਾਰ ਹਫਤਿਆਂ ‘ਚ ਮੰਗਿਆ ਜਵਾਬ
ਅੰਮ੍ਰਿਤਸਰ/ਬਿਊਰੋ ਨਿਊਜ਼
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ 21 ਸਿੱਖ ਨੌਜਵਾਨਾਂ ਦੇ ਕਥਿਤ ਕਤਲ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੇ ਮੁੱਖ ਮੰਤਰੀ ਦੇ ਸਕੱਤਰ ਨੂੰ ਚਾਰ ਹਫ਼ਤਿਆਂ ਵਿਚ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 17 ਮਈ ਨੂੰ ਕੀਤੇ ਗਏ ਟਵੀਟ ਜ਼ਰੀਏ 21 ਸਿੱਖਾਂ ਦੇ ਹਿਰਾਸਤੀ ਕਤਲ ਦੇ ਸਾਹਮਣੇ ਆਏ ਮਾਮਲੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਕਮਿਸ਼ਨ ਵਿਚ ਦਾਇਰ ਕੀਤੀ ਗਈ ਪਟੀਸ਼ਨ ‘ਤੇ ਇਹ ਨੋਟਿਸ ਜਾਰੀ ਕੀਤਾ ਹੈ।
ਜੀ.ਕੇ. ਨੇ ਦੱਸਿਆ ਕਿ ਕਮੇਟੀ ਵੱਲੋਂ 21 ਸਿੱਖਾਂ ਦੇ ਕਾਤਲਾਂ ਖਿਲਾਫ਼ ਮੁਕੱਦਮਾ ਦਰਜ ਕਰਨ, ਦੋਸ਼ੀ ਪੁਲਿਸ ਅਧਿਕਾਰੀਆਂ ਦੇ ਨਾਮ ਦੱਸਣ ਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਕਮਿਸ਼ਨ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਵਿਚ ਪੰਜਾਬ ਪੁਲਿਸ ਦੇ ਡੀ.ਜੀ.ਪੀ., ਸੀ.ਬੀ.ਆਈ. ਡਾਇਰੈਕਟਰ ਤੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਵੀ ਪਾਰਟੀ ਬਣਾਇਆ ਗਿਆ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …