ਕਿਹਾ, ਮੋਦੀ ਸਭ ਤੋਂ ਕਮਜ਼ੋਰ ਪ੍ਰਧਾਨ ਮੰਤਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਹੁਣ ਤੱਕ ਦਾ ਸਭ ਤੋਂ ਵੱਡਾ ਸਿਆਸੀ ਹਮਲਾ ਕੀਤਾ ਹੈ। ਰਾਹੁਲ ਗਾਂਧੀ ਨੇ ਮੋਦੀ ਨੂੰ ਇਕ ਕਮਜ਼ੋਰ ਪ੍ਰਧਾਨ ਮੰਤਰੀ ਦੱਸਿਆ ਹੈ। ਟਵਿੱਟਰ ਜ਼ਰੀਏ ਰਾਹੁਲ ਗਾਂਧੀ ਨੇ ਮੋਦੀ ‘ਤੇ ਇਹ ਸਿਆਸੀ ਹਮਲਾ ਉਸ ਸਮੇਂ ਕੀਤਾ ਜਦੋਂ ਪ੍ਰਧਾਨ ਮੰਤਰੀ ਇਜ਼ਰਾਈਲ ਦੇ ਦੌਰੇ ‘ਤੇ ਹਨ। ਜ਼ਿਕਰਯੋਗ ਹੈ ਕਿ ਵਿਦੇਸ਼ ਦੌਰੇ ਤੋਂ ਵਾਪਸ ਪਰਤਣ ਸਮੇਂ ਰਾਹੁਲ ਗਾਂਧੀ ਨੇ ਸਭ ਤੋਂ ਪਹਿਲਾ ਨਿਸ਼ਾਨਾ ਪ੍ਰਧਾਨ ਮੰਤਰੀ ਨੂੰ ਬਣਾਇਆ ਹੈ। ਮੋਦੀ ਅਤੇ ਟਰੰਪ ਦੀ ਮੁਲਾਕਾਤ ਦਾ ਜ਼ਿਕਰ ਕਰਦਿਆਂ ਰਾਹੁਲ ਨੇ ਕਿਹਾ ਕਿ ਇਸ ਮੁਲਾਕਾਤ ਵਿਚ ਐਚ 1 ਬੀ ਵੀਜ਼ਾ ਦੀ ਗੱਲ ਨਹੀਂ ਹੋਈ। ਚੇਤੇ ਰਹੇ ਕਿ ਪ੍ਰਧਾਨ ਮੰਤਰੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਕਾਂਗਰਸ ਨੇ ਮੰਗ ਕੀਤੀ ਸੀ ਕਿ ਭਾਰਤੀ ਕਾਰੋਬਾਰੀਆਂ ਲਈ ਐਚ 1 ਬੀ ਵੀਜ਼ਾ ਨੂੰ ਆਸਾਨ ਬਣਾਉਣ ਲਈ ਗੱਲ ਕੀਤੀ ਜਾਵੇ।
Check Also
ਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ
ਭੂਚਾਲ ਦਾ ਕੇਂਦਰ ਨਵੀਂ ਦਿੱਲੀ ਦੱਸਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸੋਮਵਾਰ ਸਵੇਰੇ …