ਕਿਸਾਨੀ ਦਾ ਸੰਕਟ ਇਕਦਮ ਹੱਲ ਨਹੀਂ ਹੋ ਸਕਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਿਸਾਨ ਖ਼ੁਦਕੁਸ਼ੀਆਂ ਦੇ ਮਾਮਲੇ ਨਾਲ ਰਾਤੋ-ਰਾਤ ਨਹੀਂ ਨਿਪਟਿਆ ਜਾ ਸਕਦਾ ਹੈ। ਅਦਾਲਤ ਨੇ ਸਰਕਾਰ ਦੀ ਇਹ ਬੇਨਤੀ ਮੰਨ ਲਈ ਹੈ ਕਿ ਅਸੀਂ ਇੱਕ ਸਾਲ ਵਿੱਚ ਵੱਡੇ ਕਿਸਾਨ ਪੱਖੀ ਫੈਸਲੇ ਲਵਾਂਗੇ। ਚੀਫ ਜਸਟਿਸ ਜੇ. ਐਸ. ਖੇਹਰ ਤੇ ਡੀ ਵਾਈ ਚੰਦਰਚੂੜ ਨੇ ਕਿਹਾ ਹੈ ਕਿ ਅਸੀਂ ਵੀ ਮੰਨਦੇ ਹਾਂ ਕਿ ਕਿਸਾਨੀ ਦਾ ਸੰਕਟ ਇਕਦਮ ਹੱਲ ਨਹੀਂ ਹੋ ਸਕਦਾ। ਇਸ ਨੂੰ ਸਮਾਂ ਚਾਹੀਦਾ ਹੈ। ਅਦਾਲਤ ਵਿਚ ਇਹ ਪਟੀਸ਼ਨ ਐਨਜੀਓ ਨੇ ਦਾਖ਼ਲ ਕੀਤੀ ਸੀ।
ਅਟਾਰਨੀ ਜਨਰਲ ਕੇਕੇ ਵੇਨੂਗੋਪਾਲ ਨੇ ਕਿਹਾ ਹੈ ਕਿ ਐਨਡੀਏ ਸਰਕਾਰ ਨੇ ਕਿਸਾਨਾਂ ਲਈ ਅਸਰਦਾਰ ਕਦਮ ਚੁੱਕੇ ਹਨ ਤੇ ਹੋਰ ਵੀ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ 12 ਕਰੋੜ ਕਿਸਾਨਾਂ ਵਿਚੋਂ 5.34 ਕਰੋੜ ਕਿਸਾਨ ਅਜਿਹੇ ਹਨ ਜੋ ਕਿਸੇ ਨਾ ਕਿਸੇ ਭਲਾਈ ਸਕੀਮ ਤਹਿਤ ਆਉਂਦੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੇਸ਼ ਭਰ ਵਿਚ ਕਿਸਾਨ ਅੰਦੋਲਨ ਹੋਏ ਹਨ ਤੇ ਕਿਸਾਨਾਂ ਦੀ ਹਾਲਤ ਬਾਰੇ ਦੇਸ਼ ਵਿਚ ਚਰਚਾ ਚੱਲੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਕਿਸਾਨਾਂ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …