Breaking News
Home / ਪੰਜਾਬ / ਅੰਮ੍ਰਿਤਸਰ ‘ਚ 1984 ਵਿਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿਚ ਗੈਲਰੀ ਦੀ ਕਾਰਸੇਵਾ ਹੋਈ ਸ਼ੁਰੂ

ਅੰਮ੍ਰਿਤਸਰ ‘ਚ 1984 ਵਿਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿਚ ਗੈਲਰੀ ਦੀ ਕਾਰਸੇਵਾ ਹੋਈ ਸ਼ੁਰੂ

ਗਿਆਨੀ ਗੁਰਬਚਨ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਮਨਜੀਤ ਸਿੰਘ ਜੀਕੇ ਨੇ ਕੀਤੀ ਸ਼ਿਰਕਤ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਵਿਖੇ ਜੂਨ 1984 ‘ਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ ਬਣਾਈ ਜਾਣ ਵਾਲੀ ਸ਼ਹੀਦੀ ਗੈਲਰੀ ਦੀ ਕਾਰ ਸੇਵਾ ਅੱਜ ਸ਼ੁਰੂ ਕਰ ਦਿੱਤੀ ਗਈ। ਇਸ ਗੈਲਰੀ ਨੂੰ ਬਣਾਉਣ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਦਿੱਤੀ ਗਈ ਹੈ। ਅੱਜ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇਸ ਗੈਲਰੀ ਨੂੰ ਬਣਾਉਣ ਦੀ ਸ਼ੁਰੂਆਤ ਕੀਤੀ ਗਈ।
ਹਰਿਮੰਦਰ ਸਾਹਿਬ ਵਿਖੇ ਅਕਾਲ ਤਖ਼ਤ ਸਾਹਿਬ ਨੇੜੇ ਬਣਾਈ ਗਈ 1984 ਦੇ ਸ਼ਹੀਦਾਂ ਦੀ ਯਾਦਗਾਰ ਦੀ ਬੇਸਮੈਂਟ ਵਿੱਚ ਸ਼ਹੀਦੀ ਗੈਲਰੀ ਬਣਾਉਣ ਦਾ ਕੰਮ ਆਰੰਭਿਆ ਗਿਆ। ਇਸ ਗੈਲਰੀ ਦੀ ਸ਼ੁਰੂਆਤ ਸਬੰਧੀ ਰੱਖੇ ਗਏ ਸਮਾਗਮ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਤੇ ਦਿੱਲੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਵੀ ਸਿਰਕਤ ਕੀਤੀ।

Check Also

ਪੰਜਾਬ ਪੁਲਿਸ ਨੇ ਇੰਟਰ ਸਟੇਟ ਸਾਈਬਰ ਗਿਰੋਹ ਫੜਿਆ

ਅਸਾਮ ਪੁਲਿਸ ਦੀ ਮੱਦਦ ਨਾਲ ਚਲਾਇਆ ਗਿਆ ਸੀ ਇਹ ਅਪਰੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਦੀ ਪੁਲਿਸ …