ਭਾਰਤ ਅਤੇ ਚੀਨ ਦੀ ਵੱਖਰੇ ਤੌਰ ‘ਤੇ ਨਹੀਂ ਹੋਵੇਗੀ ਕੋਈ ਮੁਲਾਕਾਤ
ਬੀਜਿੰਗ/ਬਿਊਰੋ ਨਿਊਜ਼
ਭਾਰਤ ਅਤੇ ਚੀਨ ਵਿਚਕਾਰ ਸਰਹੱਦ ‘ਤੇ ਤਣਾਅ ਅਜੇ ਵੀ ਬਰਕਰਾਰ ਹੈ। ਅਜਿਹੇ ਤਣਾਅਪੂਰਨ ਮਾਹੌਲ ਦੇ ਚੱਲਦੇ ਹੋਏ ਜਰਮਨੀ ਦੇ ਹੈਮਬਰਗ ਵਿਚ ਭਲਕੇ 7 ਜੁਲਾਈ ਨੂੰ ਹੋਣ ਵਾਲੇ ਜੀ-20 ਸਿਖਰ ਸੰਮੇਲਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਪ੍ਰਧਾਨ ਮੰਤਰੀ ਸ਼ੀ ਜਿਨਪਿੰਗ ਵਿਚਕਾਰ ਮੁਲਾਕਾਤ ਦੀ ਸੰਭਾਵਨਾ ਨਹੀਂ ਦਿਸ ਰਹੀ।
ਇਸੇ ਦੌਰਾਨ ਚੀਨ ਦੇ ਵਿਦੇਸ਼ ਮੰਤਰੀ ਨੇ ਭਾਰਤ ਨੂੰ ਚੁਣੌਤੀ ਦਿੱਤੀ ਹੈ ਕਿ ਜੇ ਹਾਲਾਤ ਨਾ ਸੁਧਰੇ ਤਾਂ ਚੀਨ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਲਈ ਕਹਿ ਸਕਦਾ ਹੈ। ਅਜਿਹੀ ਚੇਤਾਵਨੀ ਆਮ ਤੌਰ ‘ਤੇ ਯੁੱਧ ਸ਼ੁਰੂ ਹੋਣ ਤੋਂ ਪਹਿਲਾਂ ਜਾਰੀ ਕੀਤੀ ਜਾਂਦੀ ਹੈ। ਚੀਨ ਨੇ ਆਪਣੀਆਂ ਕੰਪਨੀਆਂ ਨੂੰ ਭਾਰਤ ‘ਚ ਨਿਵੇਸ਼ ਘੱਟ ਕਰਨ ਲਈ ਕਿਹਾ ਹੈ। ਚੇਤੇ ਰਹੇ ਕਿ ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਭੁਟਾਨ ਦੀ ਇੱਕ ਪਹਾੜੀ ਕੋਲ ਚੀਨ ਨੇ ਆਪਣੀ ਸੜਕ ਬਨਾਉਣੀ ਸ਼ੁਰੂ ਕੀਤੀ ਸੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …