ਗਵਰਨਰ ਦੇ ਭਾਸ਼ਣ ਦੀ ਕਾਪੀ ਪਾੜਨ ਦੇ ਦੋਸ਼ ਕਾਰਨ ਹੋਏ ਮੁਅੱਤਲ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਤਿੰਨ ਕਾਂਗਰਸੀ ਵਿਧਾਇਕਾਂ ਨੂੰ 6 ਮਹੀਨੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਤਿੰਨਾਂ ਵੱਲੋਂ ਗਵਰਨਰ ਦੇ ਭਾਸ਼ਣ ਦੀ ਕਾਪੀ ਪਾੜਨ ਦੇ ਚੱਲਦਿਆਂ ਇਨ੍ਹਾਂ ਖਿਲਾਫ ਕਾਰਵਾਈ ਕਰਦਿਆਂ ਮੁਅੱਤਲ ਕੀਤਾ ਹੈ। ਮੁਅੱਤਲ ਕੀਤੇ ਵਿਧਾਇਕਾਂ ਵਿਚ ਕੁਲਦੀਪ ਸ਼ਰਮਾ, ਜਗਬੀਰ ਮਲਿਕ ਤੇ ਜੈਵੀਰ ਸਿੰਘ ਸ਼ਾਮਲ ਹਨ।
ਜ਼ਿਕਰਯੋਗ ਹਰਿਆਣਾ ਦੇ ਕਾਂਗਰਸੀ ਵਿਧਾਇਕਾਂ ਵੱਲੋਂ ਜਾਟ ਰਾਖਵੇਂਕਰਨ ਮੁੱਦੇ ‘ਤੇ ਸਰਕਾਰ ਦੇ ਫੇਲ੍ਹ ਰਹਿਣ ਤੇ ਐਸ.ਵਾਈ.ਐਲ. ਨਹਿਰ ਦੇ ਮਸਲੇ ਦੇ ਚੱਲਦਿਆਂ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹਰਿਆਣਾ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਹੇ 13 ਕਾਂਗਰਸੀ ਆਗੂਆਂ ਤੇ ਵਿਧਾਇਕਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਸੀ। ਪਰ ਬਾਅਦ ਵਿਚ ਪੁਲਿਸ ਨੇ ਇਨ੍ਹਾਂ ਸਾਰਿਆਂ ਨੂੰ ਰਿਹਾਅ ਕਰ ਦਿੱਤਾ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …