Breaking News
Home / ਪੰਜਾਬ / ਨਵੀਂ ਸਰਕਾਰ ਬਣਨ ਨਾਲ ਸਿਰਫ ਪੱਗਾਂ ਦੇ ਰੰਗ ਹੀ ਬਦਲੇ : ਮਾਨ

ਨਵੀਂ ਸਰਕਾਰ ਬਣਨ ਨਾਲ ਸਿਰਫ ਪੱਗਾਂ ਦੇ ਰੰਗ ਹੀ ਬਦਲੇ : ਮਾਨ

ਸੁਨਾਮ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵੀਂ ਸਰਕਾਰ ਬਣਨ ਨਾਲ ਸਿਰਫ਼ ਪੱਗਾਂ ਦੇ ਰੰਗ ਹੀ ਬਦਲੇ ਹਨ ਜਦਕਿ ਲੋਕਾਂ ਦੀ ਲੁੱਟ ਪਹਿਲਾਂ ਵਾਂਗ ਹੀ ਜਾਰੀ ਹੈ। ਉਨ੍ਹਾਂ ਕਿਹਾ ਕਿ ઠਪੰਜਾਬ ਦੀ ਕਾਂਗਰਸ ਸਰਕਾਰ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਚੋਣ ਮਨੋਰਥ ਪੱਤਰ ਅਨੁਸਾਰ ਆਪਣੇ ਵਾਅਦਿਆਂ ‘ਤੇ ਖ਼ਰਾ ਨਾ ਉਤਰ ਕੇ ਸੂਬੇ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ।
ਰੇਤ, ਟਰਾਂਸਪੋਰਟ ਤੇ ਕੇਬਲ ਮਾਫ਼ੀਆ ਪਹਿਲਾਂ ਨਾਲੋਂ ਵੀ ਵੱਧ ਸਰਗਰਮ ਹੈ।ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੀ ਬਦਲਾਖੋਰੀ ਦੀ ਭਾਵਨਾ ਦੇ ਖ਼ਿਲਾਫ਼ ਹੈ ਪਰ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਦੀ ਮੁਆਫ਼ੀ ਦਾ ਜੋ ਰੌਲਾ ਪਾਇਆ ਜਾ ਰਿਹਾ ਹੈ, ਉਸ ਦਾ ਬੁਰ੍ਹੀ ਤਰ੍ਹਾਂ ਟੁੱਟ ਚੁੱਕੀ ਕਿਸਾਨੀ ਨੂੰ ਕੋਈ ਲਾਭ ਹੋਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਮੁਲਕ ਭਰ ਵਿੱਚ ਕਿਸਾਨਾਂ ਦੇ ਹੱਕਾਂ ਲਈ ਅੰਦੋਲਨ ਸ਼ੁਰੂ ਕਰਨ ਜਾ ਰਹੀ ਹੈ ਜਿਸ ਤਹਿਤ 9 ਸਤੰਬਰ ਨੂੰ ਪੰਜਾਬ ਵਿੱਚ ਕਿਸਾਨ ਸੰਮੇਲਨ ਕਰਵਾਇਆ ਜਾਵੇਗਾ।
ਇਸ ਤੋਂ ਪਹਿਲਾਂ ‘ਆਪ’ ਆਗੂਆਂ ਨੇ ਸੁਨਾਮ ਤੋਂ ਮਰਹੂਮ ਸਾਬਕਾ ਮੰਤਰੀ ਅਤੇ ‘ਆਪ’ ਆਗੂ ਅਮਨ ਅਰੋੜਾ ਦੇ ਪਿਤਾ ਭਗਵਾਨ ਦਾਸ ਅਰੋੜਾ ਨੂੰ ਉਨ੍ਹਾਂ ਦੀ 17ਵੀਂ ਬਰਸੀ ‘ਤੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਵਿਧਾਇਕ ਪ੍ਰੋ.ਬਲਜਿੰਦਰ ਕੌਰ, ਦਿੜ੍ਹਬਾ ਤੋਂ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਵੰਤ ਸਿੰਘ ਪੰਡੋਰੀ, ਸਰਬਜੀਤ ਕੌਰ ਮਾਣੂੰਕੇ, ਮੀਤ ਹੇਅਰ, ਰਵਿੰਦਰ ਕੌਰ ਰੂਬੀ ਤੇ ਪ੍ਰਿੰਸੀਪਲ ਬੁੱਧ ਰਾਮ ਬੁਢਲਾਡਾ ਸਮੇਤ ਸਥਾਨਕ ਲੀਡਰਸ਼ਿਪ ਮੌਜੂਦ ਸੀ।
ਅਕਾਲੀ ਦਲ ਤੇ ਕਾਂਗਰਸ ‘ਚ ਹੋਇਆ ਅੰਦਰਖਾਤੇ ਸਮਝੌਤਾ
ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਲੋਂ ਇਹ ਬਿਆਨ ਕਿ ਉਹ ‘ਬਦਲਾਖੋਰੀ ਦੀ ਸਿਆਸਤ’ ਵਿੱਚ ਨਹੀਂ ਪੈਣਾ ਚਾਹੁੰਦੇ ਤੋਂ ਸਾਫ਼ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਅਕਾਲੀ ਦਲ ਨਾਲ ਅੰਦਰਖਾਤੇ ਕੀਤੇ ਕਥਿਤ ਸਮਝੌਤੇ ਤਹਿਤ ਹੀ ਸੱਤਾ ਵਿੱਚ ਆਈ ਹੈ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …