Breaking News
Home / ਪੰਜਾਬ / ਕਾਂਗਰਸ, ਆਮ ਆਦਮੀ ਪਾਰਟੀ ਤੇ ਕਿਸਾਨ ਜਥੇਬੰਦੀਆਂ ਨੇ ਬਜਟ ਨੂੰ ਦੱਸਿਆ ਖੋਖਲਾ

ਕਾਂਗਰਸ, ਆਮ ਆਦਮੀ ਪਾਰਟੀ ਤੇ ਕਿਸਾਨ ਜਥੇਬੰਦੀਆਂ ਨੇ ਬਜਟ ਨੂੰ ਦੱਸਿਆ ਖੋਖਲਾ

2016_3$largeimg10_Thursday_2016_183126091ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਕੇ ਕਿਹਾ ਹੈ ਕਿ ਇਹ ਬਜਟ ਇਤਿਹਾਸਕ ਹੈ ਪਰ ਪੰਜਾਬ ਕਾਂਗਰਸ, ਆਮ ਆਦਮੀ ਪਾਰਟੀ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਇਹ ਗੱਲ ਚੰਗੀ ਨਹੀਂ ਲੱਗੀ। ਪੰਜਾਬ ਕਾਂਗਰਸ ਨੇ ਇਸ ਬਜਟ ਨੂੰ ਖੋਖਲਾ ਕਰਾਰ ਦਿੱਤਾ ਹੈ। ਕਾਂਗਰਸ ਦੇ ਵਿਧਾਇਕ ਦਲ ਦੇ ਨੇਤਾ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਇਕ ਪਾਸੇ ਪੰਜਾਬ ਦੀ ਅਰਥ ਵਿਵਸਥਾ ਚਰਮਰਾ ਰਹੀ ਹੈ ਤੇ ਦੂਜੇ ਪਾਸੇ ਪੰਜਾਬ ਸਰਕਾਰ ਬਿਲਕੁਲ ਵੀ ਗੰਭੀਰ ਨਹੀਂ ਹੈ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਹੈ ਕਿ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਸਰਕਾਰ ਦੇ ਬਜਟ ਵਿਚ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਬਜਟ ਆਮ ਆਦਮੀ ਵਿਰੋਧੀ ਹੈ ਤੇ ਸਰਕਾਰ ਲਗਾਤਾਰ ਆਮ ਆਦਮੀ ਤੋਂ ਦੂਰ ਜਾ ਰਹੀ ਹੈ। ઠਭਾਰਤੀ ਕਿਸਾਨ ਯੂਨੀਅਨ ਦੇ ਆਗੂ ਭੁਪਿੰਦਰ ਸਿੰਘ ਮਾਨ ਨੇ ਕਿਹਾ ਹੈ ਕਿ ਸਰਕਾਰ ਬੜੀ ਦੇਰ ਤੋਂ ਖੇਤੀ ਕਰਜ਼ਾ ਰਾਹਤ ਬਿੱਲ ਪਾਸ ਕਰਨ ਬਾਰੇ ਕਿਸਾਨਾਂ ਨੂੰ ਲਾਰਾ ਲਾਉਂਦੀ ਆ ਰਹੀ ਸੀ ਪਰ ਹੁਣ ਸਰਕਾਰ ਆੜ੍ਹਤੀਆਂ ਦੇ ਦਬਾਅ ਕਾਰਨ ਇਸ ਬਿਲ ਨੂੰ ਪਾਸ ਕਰਨ ਤੋਂ ਪਿਛੇ ਹਟ ਗਈ ਹੈ ਜੋ ਕਿ ਕਿਸਾਨਾਂ ਨਾਲ ਸ਼ਰੇਆਮ ਧੋਖਾ ਹੈ।

Check Also

ਸੁਨੀਲ ਜਾਖੜ ਨੇ ਭਾਜਪਾ ਦੇ ਸੰਕਲਪ ਪੱਤਰ ਨੂੰ ਦੱਸਿਆ ‘ਪਰਸਨਲ ਗਰੰਟੀ’

ਕਿਹਾ : ਮੋਦੀ ਜੀ ਜੋ ਕਹਿੰਦੇ ਹਨ ਉਹ ਪੂਰਾ ਵੀ ਕਰਦੇ ਹਨ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ …