-5.9 C
Toronto
Monday, December 22, 2025
spot_img
Homeਭਾਰਤਸ਼੍ਰੋਮਣੀ ਕਮੇਟੀ ਨੂੰ ਹੋਵੇਗਾ ਸਲਾਨਾ 10 ਕਰੋੜ ਰੁਪਏ ਦਾ ਨੁਕਸਾਨ : ਪ੍ਰੋ....

ਸ਼੍ਰੋਮਣੀ ਕਮੇਟੀ ਨੂੰ ਹੋਵੇਗਾ ਸਲਾਨਾ 10 ਕਰੋੜ ਰੁਪਏ ਦਾ ਨੁਕਸਾਨ : ਪ੍ਰੋ. ਬਡੂੰਗਰ

ਐਸਜੀਪੀਸੀ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ, ਇਸ ਨੂੰ ਜੀਐਸਟੀ ਤੋਂ ਬਾਹਰ ਰੱਖਿਆ ਜਾਵੇ
ਭਵਾਨੀਗੜ੍ਹ/ਬਿਊਰੋ ਨਿਊਜ਼ : ਭਵਾਨੀਗੜ੍ਹ ਵਿਖੇ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿਚ ਜੀ. ਐੱਸ. ਟੀ. ਲਾਗੂ ਹੋਣ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਗਭਗ 10 ਕਰੋੜ ਦਾ ਸਾਲਾਨਾ ਨੁਕਸਾਨ ਝੱਲਣਾ ਪਵੇਗਾ, ਜੋ ਕਿ ਬੇਲੋੜਾ ਹੈ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਲੰਗਰ ਸੇਵਾ ਲਈ ਖਰੀਦੀ ਜਾਂਦੀ ਰਸਦ ਨੂੰ ਜੀ. ਐੱਸ. ਟੀ. ਤੋਂ ਛੋਟ ਦਿਵਾਉਣ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਚਿੱਠੀ ਲਿਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇਸੀ ਘਿਓ, ਖੰਡ, ਦਾਲਾਂ ਆਦਿ ਦੀ ਖਰੀਦੋ-ਫਰੋਖਤ ‘ਤੇ ਹੁਣ 10 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਝੱਲਣਾ ਪਵੇਗਾ ਕਿਉਂਕਿ ਇਨ੍ਹਾਂ ਸਾਰੀਆਂ ਚੀਜ਼ਾਂ ‘ਤੇ 5 ਤੋਂ 18 ਫੀਸਦੀ ਤੱਕ ਜੀ. ਐੱਸ. ਟੀ. ਲਾਗੂ ਹੋ ਗਿਆ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਹੈ, ਜਿਥੇ ਸਮੁੱਚੇ ਗੁਰਦੁਆਰਿਆਂ ਵਿੱਚ ਲੰਗਰ ਚੱਲ ਰਹੇ ਹਨ, ਉਥੇ ਹੋਰ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ।  ਕੁਦਰਤੀ ਆਫ਼ਤਾਂ ਵੇਲੇ ਵੀ ਸ਼੍ਰੋਮਣੀ ਕਮੇਟੀ ਆਪਣਾ ਬਣਦਾ ਯੋਗਦਾਨ ਪਾਉਣ ਲਈ ਯਤਨਸ਼ੀਲ ਰਹਿੰਦੀ ਹੈ। ਕੈਂਸਰ ਅਤੇ ਹੋਰ ਭਿਆਨਕ ਬਿਮਾਰੀਆਂ ਦੇ ਪੀੜਤਾਂ ਦੀ ਮੰਗ ਅਨੁਸਾਰ ਮਦਦ ਕਰਦੀ ਰਹਿੰਦੀ ਹੈ। ਇਸ ਲਈ ਇਸ ਸੰਸਥਾ ਨੂੰ ਜੀਐਸਟੀ ਤੋਂ ਛੋਟ ਮਿਲਣੀ ਚਾਹੀਦੀ ਹੈ।

RELATED ARTICLES
POPULAR POSTS