3.7 C
Toronto
Sunday, April 12, 2026
spot_img
Homeਪੰਜਾਬਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਹਰਿਆਣਾ ਕਰ ਸਕਦਾ ਹੈ...

ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਹਰਿਆਣਾ ਕਰ ਸਕਦਾ ਹੈ ਦਿੱਲੀ ਦਾ ਪਾਣੀ ਬੰਦ

syl-580x395ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਸਿਹਤ ਤੇ ਖੇਡ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਐਸ.ਵਾਈ.ਐਲ. ਮਾਮਲੇ ‘ਤੇ ਸੋਚ ਕੇ ਬਿਆਨ ਦੇਣਾ ਚਾਹੀਦਾ ਹੈ ਕਿਉਂਕਿ ਫੇਰ ਤਾਂ ਹਰਿਆਣਾ ਵੀ ਦਿੱਲੀ ਦਾ ਪਾਣੀ ਬੰਦ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਜ਼ਿਕਰਯੋਗ ਹੈ ਕਿ ਕੇਜਰੀਵਾਲ ਨੇ ਪੰਜਾਬ ਦੌਰੇ ਦੌਰਾਨ ਕਿਹਾ ਸੀ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ। ਇਸ ਲਈ ਐਸ.ਵਾਈ.ਐਲ. ਨਹਿਰ ਨਹੀਂ ਬਣਨੀ ਚਾਹੀਦੀ ਹੈ।
ਵਿੱਜ ਨੇ ਪੰਜਾਬ ਸਰਕਾਰ ‘ਤੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਜ਼ਮੀਨ ਮੋੜਨ ਦਾ ਬਿੱਲ ਪਾਸ ਕਰਨਾ ਸੁਪਰੀਮ ਕੋਰਟ ਨੂੰ ਚੁਣੌਤੀ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮਤਾ ਪਾਸ ਕਰਨ ਤੋਂ ਪਹਿਲਾਂ ਸੁਪਰੀਮ ਕੋਰਟ ਵਿੱਚ ਸੁਣਵਾਈ ਅਧੀਨ ਸਤਲੁਜ-ਯਮੁਨਾ ਲਿੰਕ ਨਹਿਰ ਦੇ ਫੈਸਲੇ ਦੀ ਉਡੀਕ ਕਰਨੀ ਚਾਹੀਦੀ ਸੀ। ਪੰਜਾਬ ਸਰਕਾਰ ਨੇ ਐਲਾਨ ਕਰਕੇ ਮੰਨ ਲਿਆ ਹੈ ਕਿ ਫੈਸਲਾ ਉਨ੍ਹਾਂ ਦੇ ਵਿਰੁੱਧ ਆਉਣ ਵਾਲਾ ਹੈ।

RELATED ARTICLES
POPULAR POSTS