ਸੁਖਪਾਲ ਖਹਿਰਾ ਨੇ ਸੂਚਨਾ ਜਨਤਕ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
“ਜੇ ਸੁਸ਼ਮਾ ਸਵਰਾਜ ਕੋਲ ਸੱਚਮੁੱਚ ਹੀ ਇਰਾਕ ਵਿਚ ਫਸੇ ਭਾਰਤੀਆਂ ਬਾਰੇ ਕੋਈ ਸੂਚਨਾ ਹੈ ਤਾਂ ਉਹ ਪਰਿਵਾਰ ਨੂੰ ਦੱਸਣ। ਨਹੀਂ ਤਾਂ ਅਜਿਹੇ ਸੰਵੇਦਨਸ਼ੀਲ ਮਸਲੇ ‘ਤੇ ਫੋਕੀ ਬਿਆਨਬਾਜ਼ੀ ਬੰਦ ਕਰਨੀ ਚਾਹੀਦੀ ਹੈ।” ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਇਰਾਕ ਵਿਚ ਫਸੇ ਭਾਰਤੀਆਂ ਬਾਰੇ ਇਹ ਗੱਲ ਕਹਿ ਕੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਸੂਚਨਾ ਜਨਤਕ ਕਰਨ ਦੀ ਚੁਣੌਤੀ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨਾਲ ਇਰਾਕ ਵਿਚੋਂ ਜ਼ਿੰਦਾ ਵਾਪਸ ਪਰਤੇ ਹਰਜੀਤ ਮਸੀਹ ਵੀ ਸਨ।
ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਤੇ ਸੁਸ਼ਮਾ ਸਵਰਾਜ ਲਗਾਤਾਰ ਉਨ੍ਹਾਂ ਪਰਿਵਾਰਾਂ ਨੂੰ ਗੁੰਮਰਾਹ ਕਰ ਰਹੇ ਹਨ ਜਿਨ੍ਹਾਂ ਬਾਰੇ ਹਰਜੀਤ ਮਸੀਹ ਮਰਨ ਦੀ ਗੱਲ ਕਹਿ ਰਿਹਾ ਹੈ। ਉਨ੍ਹਾਂ ਕਿਹਾ ਹਰਜੀਤ ਮਸੀਹ ਸਰਕਾਰ ਨੂੰ ਸਭ ਕੁਝ ਦੱਸ ਚੁੱਕਾ ਹੈ ਪਰ ਸਰਕਾਰ ਉਸ ‘ਤੇ ਹਮੇਸ਼ਾ ਝੂਠ ਬੋਲਣ ਦਾ ਦਬਾਅ ਬਣਾਉਂਦੀ ਰਹੀ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …