ਕਾਂਗਰਸੀ ਆਗੂਆਂ ਦੀਆਂ ਬੱਸਾਂ ਦੇ ਰੂਟ ਪਰਮਿਟ ਵੀ ਹੋਏ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਬਾਦਲ ਪਰਿਵਾਰ ਦੀਆਂ 75 ਇੰਟੈਗਰਲ ਲਗਜ਼ਰੀ ਬੱਸਾਂ ਦੇ ਰੂਟ ਪਰਮਿਟ ਰੱਦ ਕਰ ਦਿੱਤੇ ਹਨ। ਸਰਕਾਰ ਨੇ ਇਹ ਕਾਰਵਾਈ ਨਵੀਂ ਟਰਾਂਸਪੋਰਟ ਨੀਤੀ ਤਹਿਤ ਕੀਤੀ ਹੈ। ਇਸ ਨੀਤੀ ਤਹਿਤ ਕਾਂਗਰਸੀ ਆਗੂਆਂ ਦੀਆਂ ਬੱਸਾਂ ਨੂੰ ਵੀ ਬਖਸ਼ਿਆ ਨਹੀਂ ਗਿਆ। ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੁਝ ਹੋਰ ਰਾਜਸੀ ਆਗੂਆਂ ਦੀਆਂ ਬੱਸਾਂ ਦੇ ਰੂਟ ਪਰਮਿਟ ਰੱਦ ਕਰ ਦਿੱਤੇ ਗਏ ਹਨ।
ਜਾਣਕਾਰੀ ਮੁਤਾਬਿਕ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੀ ਬਾਬਾ ਬੁੱਢਾ ਟਰਾਂਸਪੋਰਟ, ਕਾਂਗਰਸੀ ਆਗੂ ਡਿੰਪਾ ਦੀ ਪਿਆਰ ਬੱਸ ਕੰਪਨੀ ਤੇ ਸਾਬਕਾ ਮੰਤਰੀ ਅਵਤਾਰ ਹੈਨਰੀ ਦੀ ਕਰਤਾਰ ਬੱਸ ਸਰਵਿਸ ਸਮੇਤ ਕਈ ਹੋਰ ਰਾਜਸੀ ਆਗੂਆਂ ਦੀਆਂ ਬੱਸਾਂ ਦੇ ਰੂਟ ਪਰਮਿਟ ਰੱਦ ਹੋ ਗਏ ਹਨ। ਪੰਜਾਬ ਵਿੱਚ ਕੁੱਲ 12,210 ਬੱਸਾਂ ਦੇ ਰੂਟ ਰੱਦ ਕਰ ਦਿੱਤੇ ਗਏ ਹਨ ਜਿਹੜੇ ਅਗਲੇ ਛੇ ਮਹੀਨਿਆਂ ਵਿੱਚ ਮੁੜ ਤੋਂ ਪਰਮਿਟ ਦੇ ਕੇ ਸੁਰਜੀਤ ਕੀਤੇ ਜਾਣਗੇ।
Home / ਪੰਜਾਬ / ਨਵੀਂ ਟਰਾਂਸਪੋਰਟ ਨੀਤੀ ਤਹਿਤ ਪੰਜਾਬ ਸਰਕਾਰ ਨੇ ਬਾਦਲ ਪਰਿਵਾਰ ਦੀਆਂ 75 ਲਗਜ਼ਰੀ ਬੱਸਾਂ ਦੇ ਰੂਟ ਪਰਮਿਟ ਕੀਤੇ ਰੱਦ
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …