ਮੁਕਾਬਲੇ ਵਿਚ ਤਿੰਨ ਅੱਤਵਾਦੀ ਮਾਰ ਮੁਕਾਏ
ਸ੍ਰੀਨਗਰ/ਬਿਊਰੋ ਨਿਊਜ਼
ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਵਿਚ ਐਲਓਸੀ ‘ਤੇ ਚਲਾਏ ਜਾ ਰਹੇ ਜ਼ਬਰਦਸਤ ਅਪਰੇਸ਼ਨ ਦੌਰਾਨ ਨੌਗਾਮ ਸੈਕਟਰ ਵਿਚ ਅੱਜ ਇਕ ਘੁਸਪੈਠ ਦੀ ਕੋਸ਼ਿਸ਼ ਨੂੰ ਨਕਾਮ ਕਰਦਿਆਂ ਤਿੰਨ ਅੱਤਵਾਦੀ ਮਾਰ ਮੁਕਾਏ ਹਨ। ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਕੰਟਰੋਲ ਰੇਖਾ ਨੇੜੇ ਨੌਗਾਮ ਸੈਕਟਰ ਵਿਚ ਲੰਘੀ ਰਾਤ ਹਿਲਜੁਲ ਦਾ ਪਤਾ ਲੱਗਿਆ ਅਤੇ ਸਵੇਰ ਤੱਕ ਅੱਤਵਾਦੀਆਂ ਦਾ ਪਤਾ ਲਗਾ ਲਿਆ ਸੀ। ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਪਹਿਚਾਣ ਕਰਨ ਤੋਂ ਬਾਅਦ ਜਵਾਨਾਂ ਨੇ ਉੋਹਨਾਂ ਨੂੰ ਚੁਣੌਤੀ ਦਿੱਤੀ ਅਤੇ ਬਾਅਦ ਵਿਚ ਹੋਏ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ।
ਪਾਕਿਸਤਾਨੀ ਫੌਜ ਨੇ ਪੁੰਛ ਸੈਕਟਰ ਵਿਚ ਅੱਜ ਵੀ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਐਲਓਸੀ ਨੇੜੇ ਚੌਕੀਆਂ ‘ਤੇ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗੇ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …