ਕਿਹਾ, ਪੱਗ ਦੇ ਸਤਿਕਾਰ ਲਈ ਬਾਦਲਾਂ ਦੀ ਗੱਡੀ ‘ਚ ਬੈਠਣਾ ਠੀਕ ਸੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਆਗੂ ਐਚ ਐਸ ਫੂਲਕਾ ਨੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਪਾਰਟੀ ਇਕ ਹਫਤੇ ਵਿਚ ਹੀ ਨਵਾਂ ਨੇਤਾ ਚੁਣ ਲਵੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਲਈ ਸੁਖਪਾਲ ਖਹਿਰਾ, ਅਮਨ ਅਰੋੜਾ ਤੇ ਕੰਵਰ ਸੰਧੂ ਕਾਬਲ ਹਨ ਤੇ ਉਹ ਹਾਈਕਮਾਂਡ ਨੂੰ ਇਨ੍ਹਾਂ ਦੇ ਨਾਵਾਂ ਦੀ ਸਿਫਾਰਸ਼ ਕਰਨਗੇ। ਦੂਜੇ ਪਾਸੇ ‘ਆਪ’ ਦੀ ਦਿੱਲੀ ਲੀਡਰਸ਼ਿਪ ਚਾਹੁੰਦੀ ਹੈ ਕਿ ਸਿਮਰਜੀਤ ਸਿੰਘ ਬੈਂਸ ਨੂੰ ਵਿਰੋਧੀ ਧਿਰ ਦਾ ਆਗੂ ਬਣਾਇਆ ਜਾਵੇ।
ਫੂਲਕਾ ਨੇ ਕਿਹਾ ਕਿ ਮੈਂ 1984 ਕਤਲੇਆਮ ਦੇ ਸਾਰੇ ਕੇਸ ਮੁਫ਼ਤ ਲੜਦਾ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਵਿਧਾਨ ਸਭਾ ਸੈਸ਼ਨ ਦੇ ਹੰਗਾਮੇ ਦੌਰਾਨ ਸਾਡਾ ਬਾਦਲਾਂ ਦੀ ਗੱਡੀ ਵਿਚ ਬੈਠਣ ਦਾ ਫੈਸਲਾ ਬਿਲਕੁਲ ਠੀਕ ਸੀ। ਉਨ੍ਹਾਂ ਕਿਹਾ ਕਿ ਉਹ ਪੱਗ ਦੇ ਮੁੱਦੇ ਲਈ ਬਾਦਲਾਂ ਦੀ ਗੱਡੀ ਵਿਚ ਬੈਠੇ ਸੀ ਤੇ ਅਕਾਲੀ ਦਲ ਨੇ ਵਿਧਾਨ ਸਭਾ ਵਿਚ ਪੱਗ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਪੱਗ ਦਾ ਸਤਿਕਾਰ ਕਾਰਨ ਵਾਲੇ ਹਰ ਵਿਅਕਤੀ ਦੇ ਨਾਲ ਹਾਂ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …