39 ਭਾਰਤੀਆਂ ਨੂੰ ਵਾਪਸ ਲਿਆਉਣ ਲਿਆਉਣ ਦੀ ਪੂਰੀ ਕੋਸ਼ਿਸ਼ਾਂ ਕਰਾਂਗੇ : ਸੁਸ਼ਮਾ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2014 ਤੋਂ ਇਰਾਕ ਦੇ ਮੋਸੂਲ ਵਿੱਚ ਬੰਦੀ ਬਣਾਏ ਗਏ ਪੰਜਾਬੀਆਂ ਦਾ ਮਸਲਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕੋਲ ਉਠਾਇਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਪੰਜਾਬੀਆਂ ਨੂੰ ਖ਼ਤਰਨਾਕ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਵੱਲੋਂ ਮੋਸੂਲ ‘ਤੇ ਕਬਜ਼ਾ ਕਰਨ ਮੌਕੇ 2014 ਵਿੱਚ ਬੰਦੀ ਬਣਾ ਲਿਆ ਸੀ। ਸੁਸ਼ਮਾ ਸਵਰਾਜ ਨੇ ਕੈਪਟਨ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਮੋਸੂਲ ਵਿੱਚ ਬੰਦੀ ਬਣਾਏ ਹੋਏ 39 ਭਾਰਤੀਆਂ ਜਿਨ੍ਹਾਂ ਵਿੱਚ ਜ਼ਿਆਦਾਤਾਰ ਪੰਜਾਬੀ ਹਨ, ਦੀ ਭਾਲ ਕਰਨ ਤੇ ਉਨ੍ਹਾਂ ਨੂੰ ਵਾਪਸ ਭਾਰਤ ਲਿਆਉਣ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਰਾਕ ‘ਚ ਬੰਦੀ ਬਣਾਏ ਹੋਏ ਵਿਅਕਤੀਆਂ ਦੇ ਪਰਿਵਾਰ, ਉਨ੍ਹਾਂ ਦੀ ਵਾਪਸੀ ਦੀ ਉਤਸੁਕਤਾ ਨਾਲ ਉਡੀਕ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਦੇ ਲਈ ਕੇਂਦਰ ਸਰਕਾਰ ਦੀ ਮਦਦ ਦੀ ਜ਼ਰੂਰਤ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …