ਸਿੱਧੂ ਵਲੋਂ ਕੀਤੀ ਸਖਤੀ ਤੋਂ ਮੁਲਾਜ਼ਮ ਹੋਏ ਖਫਾ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਨਾਅਰੇ ਗੂੰਜਣ ਲੱਗੇ ਹਨ। ਨਗਰ ਨਿਗਮ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਤੋਂ ਮੁਲਾਜ਼ਮ ਖਫਾ ਹੋ ਗਏ ਹਨ। ਅੱਜ ਜਲੰਧਰ ਤੇ ਅੰਮ੍ਰਿਤਸਰ ਨਿਗਮਾਂ ਦੇ ਮੁਲਾਜ਼ਮਾਂ ਨੇ ਸਿੱਧੂ ਖਿਲਾਫ ਰੋਸ ਮੁਜ਼ਾਹਰੇ ਕੀਤੇ। ਦਿਲਚਸਪ ਗੱਲ਼ ਹੈ ਕਿ ਮੁਲਾਜ਼ਮਾਂ ਦੇ ਕੁਝ ਧੜਿਆਂ ਨੇ ਮੁਜ਼ਾਹਰੇ ਵਿੱਚ ਸ਼ਿਰਕਤ ਨਹੀਂ ਕੀਤੀ। ਅੱਜ ਅੰਮ੍ਰਿਤਸਰ ਨਗਰ ਨਿਗਮ ਦਫਤਰ ਬਾਹਰ ਧਰਨੇ ‘ਤੇ ਬੈਠੇ ਕੁਝ ਕਰਮਚਾਰੀਆਂ ਨੇ ਸਿੱਧੂ ਵੱਲੋਂ ਕੀਤੀ ਕਾਰਵਾਈ ਦਾ ਵਿਰੋਧ ਕੀਤਾ ਤੇ ਨਾਅਰੇਬਾਜ਼ੀ ਵੀ ਕੀਤੀ ਗਈ ਜਦਕਿ ਕੁਝ ਕਰਮਚਾਰੀ ਜਥੇਬੰਦੀਆਂ ਇਸ ਧਰਨੇ ਦਾ ਵਿਰੋਧ ਕਰਦੀਆਂ ਨਜ਼ਰ ਆਈਆਂ। ਚੇਤੇ ਰਹੇ ਕਿ ਅੰਮ੍ਰਿਤਸਰ ਵਿੱਚ ਗ਼ਲਤ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਦੇ ਮਾਮਲੇ ਵਿੱਚ ਨਵਜੋਤ ਸਿੱਧੂ ਵੱਲੋਂ ਅੰਮ੍ਰਿਤਸਰ ਦੇ ਐਸ.ਟੀ.ਪੀ ਇਕਬਾਲ ਸਿੰਘ ਰੰਧਾਵਾ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਕਈ ਹੋਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …