Breaking News
Home / ਭਾਰਤ / ਗੁਜਰਾਤ ‘ਚ ਹਮਲਾ ਕਰਨ ਆਏ 10 ਵਿਚੋਂ 3 ਅੱਤਵਾਦੀ ਮਾਰ ਮੁਕਾਏ

ਗੁਜਰਾਤ ‘ਚ ਹਮਲਾ ਕਰਨ ਆਏ 10 ਵਿਚੋਂ 3 ਅੱਤਵਾਦੀ ਮਾਰ ਮੁਕਾਏ

mirror-Image-graphic1ਪਾਕਿਸਤਾਨ ਨੇ ਅੱਤਵਾਦੀਆਂ ਵਲੋਂ ਘੁਸਪੈਠ ਦੀ ਦਿੱਤੀ ਜਾਣਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਗੁਜਰਾਤ ਵਿਚ ਹਮਲੇ ਲਈ ਘੁਸਪੈਠ ਕਰਨ ਵਾਲੇ 10 ਅੱਤਵਾਦੀਆਂ ਵਿਚੋਂ 3 ਅੱਤਵਾਦੀਆਂ ਨੂੰ ਮਾਰ ਮੁਕਾਇਆ ਗਿਆ ਹੈ। ਜਦਕਿ ਬਾਕੀ ਦੇ 7 ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਹਨਾਂ 10 ਅੱਤਵਾਦੀਆਂ ਦੇ ਭਾਰਤ ਵਿਚ ਦਾਖਲ ਹੋਣ ਦੀ ਜਾਣਕਾਰੀ ਪਾਕਿਸਤਾਨ ਦੇ ਐਨਐਸਏ ਨਾਸਿਰ ਖਾਨ ਨੇ ਦਿੱਤੀ ਸੀ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪਾਕਿਸਤਾਨ ਨੇ ਅੱਤਵਾਦੀਆਂ ਵੱਲੋਂ ਘੁਸਪੈਠ ਬਾਰੇ ਕੋਈ ਅਧਿਕਾਰਤ ਜਾਣਕਾਰੀ ਦਿੱਤੀ ਹੋਵੇ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਐਨਐਸਏ ਨੇ ਇਹ ਜਾਣਕਾਰੀ ਦਿੱਤੀ ਸੀ ਕਿ ਗੁਜਰਾਤ ਵਿਚ ਵੱਡਾ ਅੱਤਵਾਦੀ ਹਮਲਾ ਕਰਨ ਦੀ ਤਿਆਰੀ ਵਿਚ ਅੱਤਵਾਦੀ ਘੁਸਪੈਠ ਕਰ ਚੁੱਕੇ ਹਨ। ਪਾਕਿਸਤਾਨ ਨੇ ਦਾਅਵਾ ਕੀਤਾ ਸੀ ਕਿ ਇਹ ਅੱਤਵਾਦੀ ਸਮੁੰਦਰੀ ਰਸਤੇ ਭਾਰਤ ਵਿਚ ਦਾਖਲ ਹੋਏ ਹਨ। ਇਸ ਜਾਣਕਾਰੀ ਦੇ ਸਾਹਮਣੇ ਆਉਂਦਿਆਂ ਹੀ ਸੁਰੱਖਿਆ ਏਜੰਸੀਆਂ ਤੇ ਪੁਲਿਸ ਨੇ ਸੂਬੇ ਵਿਚ ਚੌਕਸੀ ਵਧਾ ਦਿੱਤੀ ਸੀ ਤੇ ਅੱਤਵਾਦੀਆਂ ਦੀ ਭਾਲ ਲਈ ਅਭਿਆਨ ਚਲਾਇਆ ਸੀ। ਇਸੇ ਅਭਿਆਨ ਦੌਰਾਨ ਹੀ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਏਜੰਸੀਆਂ ਨੇ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ।

Check Also

ਭਾਰਤ ਦੇ ਜੈ ਸ਼ਾਹ ਨੇ ਆਈਸੀਸੀ ਦੇ ਨਵੇਂ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਦੁਬਈ/ਬਿਊਰੋ ਨਿਊਜ਼ ਬੀਸੀਸੀਆਈ ਦੇ ਸਾਬਕਾ ਸਕੱਤਰ ਜੈ ਸ਼ਾਹ ਨੇ ਅੰਤਰਰਾਸ਼ਟਰੀ ਕਿ੍ਰਕਟ ਕੌਂਸਲ ਦੇ ਚੇਅਰਮੈਨ ਵਜੋਂ …